ਆਵਾਜਾਈ ਸਬੰਧੀ ਸਮੱਸਿਆਵਾਂ ਬਾਰੇ ਪੁਲੀਸ ਵੱਲੋਂ ਦੁਕਾਨਦਾਰਾਂ ਨਾਲ ਗੱਲਬਾਤ
06:45 AM Jan 10, 2025 IST
ਗੁਰੂਸਰ ਸੁਧਾਰ\ਮੁੱਲਾਂਪੁਰ ਦਾਖਾ: ਉਪ ਪੁਲੀਸ ਕਪਤਾਨ ਵਰਿੰਦਰ ਸਿੰਘ ਖੋਸਾ ਦੀ ਅਗਵਾਈ ਵਿੱਚ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਅਤੇ ਟਰੈਫ਼ਿਕ ਇੰਚਾਰਜ ਪਰਮਜੀਤ ਸਿੰਘ ਨੇ ਕਸਬੇ ਦੀ ਮੁੱਲਾਂਪੁਰ-ਰਾਏਕੋਟ ਰਾਜ ਮਾਰਗ, ਹੰਬੜਾਂ ਸੜਕ ਅਤੇ ਸਬਜ਼ੀ ਮੰਡੀ ਸਮੇਤ ਹੋਰ ਕਈ ਥਾਵਾਂ ’ਤੇ ਦੁਕਾਨਦਾਰਾਂ ਤੇ ਰਾਹਗੀਰਾਂ ਨਾਲ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਚਰਚਾ ਕੀਤੀ। ਸ੍ਰੀ ਖੋਸਾ ਨੇ ਦੱਸਿਆ ਕਿ ਅੱਜ ਕੀਤੀ ਗਈ ਵਿਚਾਰ-ਚਰਚਾ ਵਿੱਚ ਪੁਲੀਸ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਮੁੱਲਾਂਪੁਰ-ਰਾਏਕੋਟ ਮਾਰਗ ਉਪਰ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਤੋਂ ਇਲਾਵਾ ਗੱਡੀਆਂ ਦੀ ਪਾਰਕਿੰਗ ਕਾਰਨ ਪੈਦਾ ਹੋਣ ਵਾਲੇ ਅੜਿੱਕੇ ਦੂਰ ਕੀਤੇ ਜਾਣਗੇ। ਹੰਬੜਾਂ ਸੜਕ ਤੋਂ ਉਲਟੀ ਦਿਸ਼ਾ ਵਿੱਚ ਆਉਣ ਵਾਲੀਆਂ ਗੱਡੀਆਂ ਨੂੰ ਰੋਕਣ ਲਈ ਅਤੇ ਸਬਜ਼ੀ ਮੰਡੀ ਇਲਾਕੇ ਵਿੱਚ ਵੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement
Advertisement