ਆਸਰਾ ਫਾਊਂਡੇਸ਼ਨ ਵੱਲੋਂ ਐਂਬੂਲੈਂਸ ਸੇਵਾ ਸ਼ੁਰੂ
05:58 AM Mar 28, 2025 IST
ਧੂਰੀ: ਆਸਰਾ ਵੈਲਫੇਅਰ ਫਾਊਂਡੇਸ਼ਨ ਧੂਰੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਧੂਰੀ ਹਲਕੇ ਦੇ ਲੋਕਾਂ ਦੀ ਸੇਵਾ ਲਈ ਐਂਬੂਲੈਂਸ ਵੈਨ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ। ਇਸ ਮੌਕੇ ਆਸਰਾ ਵੈਲਫੇਅਰ ਫਾਊਂਡੇਸ਼ਨ ਧੂਰੀ ਦੇ ਪ੍ਰਧਾਨ ਪ੍ਰੀਤ ਢੀਂਡਸਾ ਨੇ ਐਂਬੂਲੈਂਸ ਵੈਨ ਦਾ ਸੰਪਰਕ ਨੰਬਰ 91648 00008 ਜਾਰੀ ਕਰਦਿਆਂ ਕਿਹਾ ਕਿ ਇਹ ਐਂਬੂਲੈਂਸ ਵੈਨ ਹਲਕੇ ਦੇ ਲੋਕਾਂ ਦੀ ਸੇਵਾ ਲਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਧੂਰੀ ਸ਼ਹਿਰ ਵਿੱਚ ਮੈਡੀਕਲ ਚੈੱਕਅਪ ਟੈਸਟ ਕੈਂਪ ਲਗਾਏ ਜਾ ਰਹੇ ਹਨ ਅਤੇ ਹੋਰ ਵੀ ਸਮਾਜ ਸੇਵਾ ਦੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਆਸਰਾ ਵੈਲਫੇਅਰ ਫਾਊਂਡੇਸ਼ਨ ਧੂਰੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਸਮੇਤ ਹੋਰ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement