ਇਨਸਾਫ਼ ਨਾ ਮਿਲਣ ’ਤੇ ਧਰਮੀ ਫੌਜੀ ਨਾਰਾਜ਼
05:08 AM May 20, 2025 IST
ਪੱਤਰ ਪ੍ਰੇਰਕ
ਧਾਰੀਵਾਲ, 19 ਮਈ
ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਮਜੀਠਾ ਹਲਕੇ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 27 ਮੌਤਾਂ ਹੋ ਜਾਣ ’ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ, ਜ਼ੇਰੇ ਇਲਾਜ ਵਿਅਕਤੀਆਂ ਨੂੰ ਦੋ ਦੋ ਲੱਖ ਰੁਪਏ ਤੇ ਇਲਾਜ ਮੁਫਤ ਕਰਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਇੱਕ-ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਨੌਕਰੀਆਂ ਤੇ ਪਰਿਵਾਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਕੁਰਬਾਨੀਆਂ ਦੇਣ ਵਾਲੇ ਸਿੱਖ ਧਰਮੀ ਫੌਜੀਆਂ ਨੂੰ 40 ਸਾਲ ਬੀਤ ਜਾਣ ’ਤੇ ਵੀ ਇਨਸਾਫ ਨਹੀਂ ਮਿਲ ਰਿਹਾ।
Advertisement
Advertisement