ਇਨੈਲੋ ਵੱਲੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ
05:42 AM May 06, 2025 IST
ਪੀਪੀ ਵਰਮਾ
ਪੰਚਕੂਲਾ, 5 ਮਈ
ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਵਿੱਚ ਉਨ੍ਹਾਂ ਭਾਖੜਾ ਡੈਮ ਤੋਂ ਪੰਜਾਬ ਵੱਲੋਂ ਹਰਿਆਣਾ ਦੇ ਹਿੱਸੇ ਦਾ ਪਾਣੀ ਰੋਕਣ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੂਬਾ ਖਜ਼ਾਨਚੀ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪੰਚਕੂਲਾ ਮਨੋਜ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਾਨਾਸ਼ਾਹੀ ਰਵੱਈਏ ਨਾਲ, ਹਰਿਆਣਾ ਨੂੰ ਭਾਖੜਾ ਡੈਮ ਦੇ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨੈਲੋ ਨੇ ਹਮੇਸ਼ਾ ਤਾਨਾਸ਼ਾਹੀ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੂਰੇ ਸੂਬੇ ਨੂੰ ਸੱਤ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਤਿੰਨ ਦਿਨਾਂ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਦੌਰਾਨ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ।
Advertisement
Advertisement