ਇਯਾਲੀ ਵੱਲੋਂ ਅਕਾਲੀ ਦਲ ਦੀ ਭਰਤੀ ਮੀਟਿੰਗ
05:50 AM May 15, 2025 IST
ਪੱਤਰ ਪ੍ਰੇਰਕ
ਬਾਘਾ ਪੁਰਾਣਾ, 14 ਮਈ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਵੱਲੋਂ ਪਿੰਡ ਰਾਜਿਆਣਾ ਵਿਚ ਮੀਟਿੰਗ ਕਰਕੇ ਭਰਤੀ ਵਿੱਚ ਸਹਿਯੋਗ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਗਈ। ਇਹ ਮੀਟਿੰਗ ਕਮੇਟੀ ਦੇ ਮੈਂਬਰ ਅਤੇ ਵਿਧਾਇਕ ਮਨਪ੍ਰੀਤ ਇਯਾਲੀ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ, ਜਿਸ ਨੂੰ ਪੰਥ ਦਰਦੀਆਂ ਨੇ ਖੂਨ ਨਾਲ ਸਿੰਜਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਭਰਤੀ ਮੁਹਿੰਮ ਨੂੰ ਹਰ ਪਾਸਿਓਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧ ਵਿੱਚ ਵਿੰਡਸਰ ਪੈਲਸ ਮੋਗਾ ਵਿੱਚ ਸਵੇਰੇ 11 ਵਜੇ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡਾ ਇਕੱਠ ਜਟਾਉਣ ਲਈ ਵੱਡੇ ਪਿੰਡਾਂ ਵਿੱਚ ਲਾਗਲੇ ਛੋਟੇ- ਛੋਟੇ ਪਿੰਡਾਂ ਦੇ ਵਰਕਰਾਂ ਦੇ ਸਾਂਝੇ ਇਕੱਠ ਕਰਕੇ ਲਾਮਬੰਦੀ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ।
Advertisement
Advertisement