ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਸਤਰੀ ਵਿੰਗ ਦੀ ਪ੍ਰਧਾਨ ਵੱਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਮੀਟਿੰਗ

07:43 AM May 10, 2025 IST
featuredImage featuredImage
ਬੀਬੀ ਹਰਿਗੋਬਿੰਦ ਕੌਰ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਦੇ ਸਨਮਾਨ ਮੌਕੇ ਇਲਾਕਾ ਨਿਵਾਸੀ। -ਫੋਟੋ: ਗੁਰਿੰਦਰ ਸਿੰਘ

 

Advertisement


ਗੁਰਿੰਦਰ ਸਿੰਘ
ਲੁਧਿਆਣਾ, 9 ਮਈ
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਛਮੀ ਹਲਕੇ ਦੇ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਡਟ ਕੇ ਪ੍ਰਚਾਰ ਕਰਨ ਤਾਂ ਜੋ 2027 ਦੀ ਚੋਣ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ ਜਾ ਸਕੇ।
ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਗੁਰਦੀਪ ਸਿੰਘ ਲੀਲ ਦੇ ਦਫ਼ਤਰ ਵਿੱਚ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਰਛਪਾਲ ਸਿੰਘ ਫੌਜੀ, ਕੁਲਦੀਪ ਸਿੰਘ ਖਾਲਸਾ ਸਮੇਤ ਕਈ ਆਗੂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਪੱਛਮੀ ਤੋਂ ਪੜੇ ਲਿਖੇ ਸੂਝਵਾਨ ਤੇ ਪਾਰਟੀ ਪ੍ਰਤੀ ਸਮਰਪਿਤ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਬਣਾਇਆ ਹੈ। ਇਸ ਮੌਕੇ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਪ੍ਰਧਾਨ ਰਘਬੀਰ ਸਿੰਘ, ਕੁਲਦੀਪ ਸਿੰਘ ਖਾਲਸਾ ਅਤੇ ਬਾਬੂ ਰਮੇਸ਼ ਕੁਮਾਰ ਨੇ ਇਲਾਕਾ ਨਿਵਾਸੀਆਂ ਵੱਲੋਂ ਬੀਬੀ ਹਰਗੋਬਿੰਦ ਕੌਰ, ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਰਛਪਾਲ ਸਿੰਘ ਫੌਜੀ, ਬੀਬੀ ਰਾਜਵਿੰਦਰ ਕੌਰ, ਬੀਬੀ ਸ਼ਮਿੰਦਰ ਕੌਰ ਤੇ ਬੀਬੀ ਅਮਰਜੀਤ ਕੌਰ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ।
ਇਸਤੋਂ ਪਹਿਲਾਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ ਨੇ ਗੁਰਦੀਪ ਸਿੰਘ ਲੀਲ ਦੇ ਗ੍ਰਹਿ ਵਿੱਖੇ ਪਹੁੰਚਕੇ ਉਨ੍ਹਾਂ ਨਾਲ ਲੰਮਾ ਸਮਾਂ ਵਿਚਾਰ ਵਟਾਂਦਰਾ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਵੀ ਲੀਲ ਨਾਲ ਜ਼ਿਮਨੀ ਚੋਣ ਸਬੰਧੀ ਗੱਲਬਾਤ ਕੀਤੀ।

Advertisement

Advertisement