ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ 26 ਨੂੰ
ਲੁਧਿਆਣਾ, 22 ਮਈ
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫੇਜ਼ 2 ਦੁੱਗਰੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਦੀ ਸੰਪੂਰਨਤਾ ਮੌਕੇ 26 ਮਈ ਨੂੰ ਸਵੇਰੇ 10.30 ਤੋਂ 2.00 ਵਜੇ ਤੱਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਜ਼ 2 ਦੁੱਗਰੀ ਵਿੱਚ ਗੁਰਮਤਿ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਅਤੇ ਇਲਾਕੇ ਦੀ ਸੰਗਤ ਹਿੱਸਾ ਲਵੇਗੀ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਵਿਸ਼ੇਸ਼ ਤੌਰ ਤੇ ਮਾਤਾ ਵਿਪਨਪ੍ਰੀਤ ਕੌਰ ਸੰਗਤ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਮਾਤਾ ਕੋਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਭਾਈ ਅਮਨਦੀਪ ਸਿੰਘ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਅਰਵਿੰਦਰ ਪਾਲ ਸਿੰਘ, ਬੀਬੀ ਭਾਨੀ ਭਲਾਈ ਟਰੱਸਟ ਅਤੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਸਮੇਤ ਕਈ ਪਤਵੰਤੇ ਪੁੱਜਣਗੇ। ਸਮਾਗਮ ਦੌਰਾਨ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।