ਅੱਠਵੀਂ ਦਾ ਨਤੀਜਾ: ਏਕਮਪ੍ਰੀਤ ਕੌਰ ਸਕੂਲ ’ਚੋਂ ਅੱਵਲ
05:48 AM Apr 07, 2025 IST
ਪੱਤਰ ਪ੍ਰੇਰਕਮਾਲੇਰਕੋਟਲਾ, 6 ਅਪਰੈਲ
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਮਾਲੇਰਕੋਟਲਾ ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਲੇਰਕੋਟਲਾ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਵੀਰਪਾਲ ਕੌਰ ਮੁਤਾਬਿਕ ਸਕੂਲ ਦੀ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਵਿਦਿਆਰਥਣ ਏਕਮਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਹਾਸ਼ਿਲ ਕਰਕੇ ਸਕੂਲ ਵਿੱਚੋਂ ਪਹਿਲਾ, ਹਰਸਿਮਰਤ ਕੌਰ 94.50 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਬਵੀਤਾ ਨੇ 94 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਮੋਹਰੀ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਵੀਰਪਾਲ ਕੌਰ ਅਤੇ ਵਾਇਸ ਪ੍ਰਿੰਸੀਪਲ ਪਰਮਜੀਤ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਸਕੂਲ ਵਿਚ ਸਹੂਲਤਾਂ ਅਤੇ ਖੂਬਸੂਰਤ ਵਿਦਿਅਕ ਵਾਤਾਵਰਨ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Advertisement
Advertisement