ਇਸ਼ਤਿਹਾਰੀ: ਬਿਨਾਂ ਕਿਸੇ ਸ਼ਿਕਾਇਤ ਦੇ ਖ਼ਰੀਦ ਮੁਕੰਮਲ: ਢਿੱਲੋਂ
05:54 AM May 24, 2025 IST
ਫਤਹਿਗੜ੍ਹ ਸਾਹਿਬ: ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਨੇ ਅੱਜ ਇਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆ ਕਿਹਾ ਕਿ ਹਾੜੀ ਸੀਜ਼ਨ 2025 ਦੌਰਾਨ ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਸਾਰੇ ਖ਼ਰੀਦ ਸੈਂਟਰਾਂ ਵਿੱਚੋਂ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਪਹਿਲੀ ਵਾਰ ਹੋਇਆ ਕਿ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਆਈ ਅਤੇ ਨਾ ਹੀ ਕੋਈ ਧਰਨਾ ਪ੍ਰਦਰਸ਼ਨ ਹੋਇਆ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਲਈ ਪਾਣੀ, ਆਰਾਮ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement