ਨਿੱਜੀ ਪੱਤਰ ਪ੍ਰੇਰਕਲੁਧਿਆਣਾ, 4 ਦਸੰਬਰਭਾਜਪਾ ਲੁਧਿਆਣਾ ਦੇ ਨਗਰ ਨਿਗਮ ਚੋਣ ਇੰਚਾਰਜ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਜਪਾ ਨੂੰ ਹਰ ਵਰਗ ਵੱਲੋਂ ਹੁੰਗਾਰਾ ਮਿਲ ਰਿਹਾ ਹੈ ਤੇ ਲੁਧਿਆਣੇ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਇਸ ਵਾਰ ਮੇਅਰ ਭਾਜਪਾ ਦਾ ਹੀ ਬਣੇਗਾ।ਸਥਾਨਕ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਵਰਕਰਾਂ ਦੀ ਮੀਟਿੰਗ ਵਿੱਚ ਉਚੇਚੇ ਤੌਰ ’ਤੇ ਹਾਜ਼ਰ ਹੋਏ ਸਨ। ਢਿੱਲੋਂ ਦਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ, ਡਾ. ਕਨਿਕਾ ਜਿੰਦਲ, ਯਸ਼ਪਾਲ ਜਨੋਤਰਾ, ਮਨੀਸ਼ ਚੋਪੜਾ, ਡਾ. ਨਿਰਮਲ ਨਈਅਰ, ਨਵਲ ਜੈਨ ਅਤੇ ਡਾ. ਸਤੀਸ਼ ਕੁਮਾਰ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਵਿਰੋਧੀ ਗਠਜੋੜ ਨੂੰ ਭੁਲੇਖਾ ਪੈ ਗਿਆ ਸੀ ਕਿ ਉਹ ਸੰਵਿਧਾਨ, ਜਾਤ-ਪਾਤ, ਧਰਮ ਅਤੇ ਤੁਸ਼ਟੀਕਰਨ ਦੇ ਨਾਂ ’ਤੇ ਲੋਕਾਂ ਨੂੰ ਵੰਡ ਕੇ ਸੱਤਾ ’ਤੇ ਕਾਬਜ਼ ਹੋ ਸਕਦੇ ਹਨ ਪਰ ਹਰਿਆਣਾ ਤੋਂ ਬਾਅਦ ਮਹਾਂਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਨੇ ਵਿਰੋਧੀ ਗਠਜੋੜ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ਦੇ ਚੋਣ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਮਾਜ ਨੂੰ ਵੰਡਣ ਅਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਦੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸਵਾਦ ਦੀ ਸ਼ਲਾਘਾ ਕਰਦਿਆਂ ਭਾਜਪਾ ਦਾ ਝੰਡਾ ਫਿਰ ਲਹਿਰਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਹਰ ਵਾਰਡ ਤੋਂ 4 ਤੋਂ 5 ਭਾਜਪਾ ਵਰਕਰ ਚੋਣ ਲੜਨ ਲਈ ਤਿਆਰ ਹਨ।