ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਸ ਵਾਰ ਮੇਅਰ ਭਾਜਪਾ ਦਾ ਬਣੇਗਾ: ਢਿੱਲੋਂ

05:32 AM Dec 05, 2024 IST
ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕਰਦੇ ਹੋਏ ਰਜਨੀਸ਼ ਧੀਮਾਨ ਤੇ ਹੋਰ। -ਫੋਟੋ: ਇੰਦਰਜੀਤ ਵਰਮਾ
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 4 ਦਸੰਬਰ
Advertisement

ਭਾਜਪਾ ਲੁਧਿਆਣਾ ਦੇ ਨਗਰ ਨਿਗਮ ਚੋਣ ਇੰਚਾਰਜ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਜਪਾ ਨੂੰ ਹਰ ਵਰਗ ਵੱਲੋਂ ਹੁੰਗਾਰਾ ਮਿਲ ਰਿਹਾ ਹੈ ਤੇ ਲੁਧਿਆਣੇ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਇਸ ਵਾਰ ਮੇਅਰ ਭਾਜਪਾ ਦਾ ਹੀ ਬਣੇਗਾ।

ਸਥਾਨਕ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਵਰਕਰਾਂ ਦੀ ਮੀਟਿੰਗ ਵਿੱਚ ਉਚੇਚੇ ਤੌਰ ’ਤੇ ਹਾਜ਼ਰ ਹੋਏ ਸਨ। ਢਿੱਲੋਂ ਦਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ, ਡਾ. ਕਨਿਕਾ ਜਿੰਦਲ, ਯਸ਼ਪਾਲ ਜਨੋਤਰਾ, ਮਨੀਸ਼ ਚੋਪੜਾ, ਡਾ. ਨਿਰਮਲ ਨਈਅਰ, ਨਵਲ ਜੈਨ ਅਤੇ ਡਾ. ਸਤੀਸ਼ ਕੁਮਾਰ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।

Advertisement

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਵਿਰੋਧੀ ਗਠਜੋੜ ਨੂੰ ਭੁਲੇਖਾ ਪੈ ਗਿਆ ਸੀ ਕਿ ਉਹ ਸੰਵਿਧਾਨ, ਜਾਤ-ਪਾਤ, ਧਰਮ ਅਤੇ ਤੁਸ਼ਟੀਕਰਨ ਦੇ ਨਾਂ ’ਤੇ ਲੋਕਾਂ ਨੂੰ ਵੰਡ ਕੇ ਸੱਤਾ ’ਤੇ ਕਾਬਜ਼ ਹੋ ਸਕਦੇ ਹਨ ਪਰ ਹਰਿਆਣਾ ਤੋਂ ਬਾਅਦ ਮਹਾਂਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਨੇ ਵਿਰੋਧੀ ਗਠਜੋੜ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ਦੇ ਚੋਣ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਮਾਜ ਨੂੰ ਵੰਡਣ ਅਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਦੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸਵਾਦ ਦੀ ਸ਼ਲਾਘਾ ਕਰਦਿਆਂ ਭਾਜਪਾ ਦਾ ਝੰਡਾ ਫਿਰ ਲਹਿਰਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਹਰ ਵਾਰਡ ਤੋਂ 4 ਤੋਂ 5 ਭਾਜਪਾ ਵਰਕਰ ਚੋਣ ਲੜਨ ਲਈ ਤਿਆਰ ਹਨ।

Advertisement