ਇੱਕ ਰੋਜ਼ਾ ਦਰਜਾਬੰਦੀ ’ਚ ਕੋਹਲੀ ਚੌਥੇ ਸਥਾਨ ’ਤੇ
04:42 AM Mar 06, 2025 IST
ਦੁਬਈ, 5 ਮਾਰਚ
Advertisement
ਭਾਰਤ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਮੈਚ ਜੇਤੂ 84 ਦੌੜਾਂ ਬਣਾਉਣ ਮਗਰੋਂ ਬੱਲੇਬਾਜ਼ਾਂ ਦੀ ਆਈਸੀਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ ਅੱਜ ਇੱਕ ਸਥਾਨ ਉੱਪਰ ਚੌਥੇ ਸਥਾਨ ’ਤੇ ਪਹੁੰਚ ਗਿਆ ਹੈ। ਹਾਲਾਂਕਿ ਕਪਤਾਨ ਰੋਹਿਤ ਸ਼ਰਮਾ ਦੋ ਸਥਾਨ ਹੇਠਾਂ ਖਿਸਕ ਕੇ ਪੰਜਵੇਂ ਸਥਾਨ ’ਤੇ ਚਲਾ ਗਿਆ ਹੈ। ਭਾਰਤ ਦਾ ਉਪ ਕਪਤਾਨ ਅਤੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਪਹਿਲੇ ਸਥਾਨ ’ਤੇ ਬਰਕਰਾਰ ਹੈ, ਜਦਕਿ ਪਾਕਿਸਤਾਨ ਦਾ ਬਾਬਰ ਆਜ਼ਮ ਦੂਜੇ ਸਥਾਨ ’ਤੇ ਕਾਬਜ਼ ਹੈ। ਅਕਸ਼ਰ ਪਟੇਲ ਹਰਫਨਮੌਲਾ ਖਿਡਾਰੀਆਂ ਦੀ ਦਰਜਾਬੰਦੀ ਵਿੱਚ 13ਵੇਂ ਸਥਾਨ ’ਤੇ ਪਹੁੰਚ ਗਿਆ ਹੈ। -ਪੀਟੀਆਈ
Advertisement
Advertisement