For the best experience, open
https://m.punjabitribuneonline.com
on your mobile browser.
Advertisement

ਈਟੀਓ ਨੇ 22.56 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

06:14 AM Aug 01, 2023 IST
ਈਟੀਓ ਨੇ 22 56 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦੇ ਹੋੲੈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ। -ਫੋਟੋ:-ਟੱਕਰ
Advertisement

ਪੱਤਰ ਪੇ੍ਰਕ
ਮਾਛੀਵਾੜਾ/ਪਾਇਲ, 31 ਜੁਲਾਈ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ ਸਾਹਿਬ ਸੜਕ (2-ਕਿ.ਮੀ.), 13.03 ਕਰੋੜ ਰੁਪਏ ਦੀ ਲਾਗਤ ਨਾਲ ਬੀਜਾ-ਪਾਇਲ-ਜਗੇਰਾ ਸੜਕ (15.70 ਕਿਲੋਮੀਟਰ) ਅਤੇ 7.16 ਕਰੋੜ ਰੁਪਏ ਦੀ ਲਾਗਤ ਵਾਲੀ ਪਾਇਲ-ਈਸੜੂ ਸੜਕ (9.60 ਕਿਲੋਮੀਟਰ) ਸ਼ਾਮਲ ਹਨ। ਇਹ ਕੰਮ ਆਉਂਦੇ 6 ਤੋਂ 9 ਮਹੀਨਿਆਂ ਵਿਚ ਮੁਕੰਮਲ ਕਰ ਲਏ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਹਾਜ਼ਰੀ ਵਿਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੋਂ ਲੈ ਕੇ ਗੁਰਦੁਆਰਾ ਦੇਗਸਰ ਸਾਹਿਬ ਤੱਕ 2 ਕਿਲੋਮੀਟਰ ਦੇ ਹਿੱਸੇ ਦੀ ਖਸਤਾ ਹਾਲਤ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਬੀਜਾ-ਪਾਇਲ-ਜਗੇਰਾ ਅਤੇ ਪਾਇਲ-ਈਸੜੂ ਨੂੰ ਜਾਣ ਵਾਲੀਆਂ ਸੜਕਾਂ ਜੋ ਐਨ.ਐਚ-44 ਨੂੰ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨਾਲ ਜੋੜਨ ਵਾਲੀਆਂ ਸੜਕਾਂ ਦਾ ਕੰਮ ਕਰਦੀਆਂ ਹਨ, ਟੋਇਆਂ ਨਾਲ ਭਰੀਆਂ ਹੋਈਆਂ ਹਨ ਅਤੇ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕੀ ਢਾਂਚੇ ਨੂੰ ਪੰਜਾਬ ਦੇ ਮਿਆਰਾਂ ਦੇ ਬਰਾਬਰ ਵਿਕਸਤ ਕੀਤਾ ਜਾਵੇਗਾ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਮੰਤਰੀ ਦਾ ਧੰਨਵਾਦ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×