ਈਟੀਓ ਵੱਲੋਂ ਮਹਿਲਾ ਸਰਪੰਚਾਂ ਦਾ ਸਨਮਾਨ
04:50 AM Dec 01, 2024 IST
ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 30 ਨਵੰਬਰ
ਹਲਕਾ ਜੰਡਿਆਲਾ ਗੁਰੂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮਹਲਾ ਸਰਪੰਚਾਂ ਦੇ ਸਨਮਾਨ ਵਾਸਤੇ ਪਹਿਲ ਕਦਮੀ ਕਰਦਿਆਂ ਇੱਕ ਨਿਵੇਕਲਾ ਸਮਾਗਮ ਕਰਵਾਇਆ।
Advertisement
ਕੈਬਨਿਟ ਮੰਤਰੀ ਨੇ ਆਪਣੇ ਹਲਕੇ ਵਿੱਚ ਚੁਣੇ ਗਏ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਇਸ ਵਾਰ 53 ਫੀਸਦੀ ਮਹਿਲਾ ਸਰਪੰਚ ਹਨ। ਉਨ੍ਹਾਂ ਮਹਿਲਾ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਰਿਆਂ ਨੂੰ ਉਸਾਰੂ ਮੁਹਿੰਮ ਸ਼ੁਰੂ ਕਰ ਕੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
Advertisement
Advertisement