ਈਡੀ ਦੀ ਚਾਰਜ਼ਸੀਟ ਸਿਆਸਤ ਤੋਂ ਪ੍ਰੇਰਿਤ: ਅਮਰ ਸਿੰਘ
05:24 AM Apr 18, 2025 IST
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਬਰ ਡਾ. ਅਮਰ ਸਿੰਘ ਨੇ ਪ੍ਰੈੱਸ ਦੇ ਨਾਂ ਜਾਰੀ ਇਕ ਬਿਆਨ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਖ਼ਿਲਾਫ਼ ਈਡੀ ਵੱਲੋਂ ਪੇਸ਼ ਕੀਤੀ ਚਾਰਜ਼ਸੀਟ ਦੀ ਨਿਖੇਧੀ ਕਰਦਿਆਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦਸਿਆ। ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਭਾਜਪਾ ਨੇਤਾਵਾਂ ਵਿਰੁੱਧ ਕੋਈ ਕੇਸ ਕਿਉਂ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਤੋਂ ਸ਼ਾਮਲ ਹੋਣ ਵਾਲੇ ਨੇਤਾਵਾਂ ਨੂੰ ਭਾਜਪਾ ਵਲੋਂ ਸਾਰੀਆਂ ਕਾਨੂੰਨੀ ਕਾਰਵਾਈਆਂ ਤੋਂ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਝੂੁਠ ਸੱਚ ਸਭ ਦੇਖ ਰਹੇ ਹਨ ਅਤੇ ਆਉਂਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
Advertisement
Advertisement
Advertisement