ਈਸੜੂ ਸਕੂਲ ਦੇ ਪ੍ਰਬੰਧਕਾਂ ਨੇ ਛਬੀਲ ਲਗਾਈ
05:48 AM Jun 03, 2025 IST
ਪਾਇਲ: ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ’ਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਗੁਰੂ ਅਰਜਨ ਦੇਵ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਗਾਇਨ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਅਧਿਆਪਕ ਮਾਪੇ ਮਿਲਣੀ ਦਿਵਸ ਮੌਕੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਰਾਹਗੀਰਾਂ ਨੂੰ ਠੰਢਾ-ਮਿੱਠਾ ਜਲ ਛਕਾਇਆ। ਇਸ ਮੌਕੇ ਪ੍ਰਿੰਸੀਪਲ ਨੇਹਾ ਢੱਲ ਨੇ ਸੰਗਤ ਦਾ ਧੰਨਵਾਦ ਕੀਤਾ। ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਗੁਰੂ ਜੀ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement