ਉੜੀਆ ਕਵੀ ਰਮਾਕਾਂਤ ਰਥ ਦਾ ਦੇਹਾਂਤ
04:59 AM Mar 17, 2025 IST
ਭੁਬਨੇਸ਼ਵਰ, 16 ਮਾਰਚ
Advertisement
ਪ੍ਰਸਿੱਧ ਉੜੀਆ ਕਵੀ ਅਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਰਮਾਕਾਂਤ ਰਥ ਦਾ ਅੱਜ ਇੱਥੇ ਖਾਰਵੈਲ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ੀ ਵਿਖੇ ਦੇਹਾਂਤ ਹੋ ਗਿਆ। ਉਹ 90 ਸਾਲਾਂ ਦੇ ਸਨ। ਪਰਿਵਾਰ ਦੇ ਮੈਂਬਰਾਂ ਨੇ ਇਹ ਜਾਣਕਾਰੀ ਦਿੱਤੀ।
ਪਦਮ ਭੂਸ਼ਨ ਪੁਰਸਕਾਰ ਜੇਤੂ ਰਥ ਆਪਣੇ ਪਿੱਛੇ ਤਿੰਨ ਧੀਆਂ ਤੇ ਇਕ ਪੁੱਤਰ ਛੱਡ ਗਏ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਸਣੇ ਉੜੀਸਾ ਤੇ ਕਈ ਹੋਰ ਸ਼ਖ਼ਸੀਅਤਾਂ ਨੇ ਰਥ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Advertisement
ਰਾਸ਼ਟਰਪਤੀ ਮੁਰਮੂ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਪ੍ਰਸਿੱਧ ਉੜੀਆ ਕਵੀ ਦੇ ਦੇਹਾਂਤ ’ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਰਥ ਭਾਰਤੀ ਸਾਹਿਤ ਦੀ ਦੁਨੀਆ ਵਿੱਚ ਇਕ ਪ੍ਰਮੁੱਖ ਸ਼ਖ਼ਸੀਅਤ ਸਨ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਥ ਦਾ ਸਾਹਿਤ, ਖ਼ਾਸ ਕਰ ਕੇ ਕਵਿਤਾਵਾਂ ਸਮਾਜ ਦੇ ਹਰੇਕ ਵਰਗ ਵਿੱਚ ਵਿਆਪਕ ਤੌਰ ’ਤੇ ਪ੍ਰਸਿੱਧ ਹਨ। -ਪੀਟੀਆਈ
Advertisement