ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਦਘਾਟਨ ਤੋਂ 24 ਘੰਟਿਆਂ ਵਿੱਚ ਹੀ ਬੁੱਤ ਦੁਆਲੇ ਖੁੱਲ੍ਹੀ ਦੁਕਾਨ

06:40 AM May 09, 2025 IST
featuredImage featuredImage
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਥੱਲੇ ਲੱਗੀ ਹੋਈ ਦੁਕਾਨ।

ਜੋਗਿੰਦਰ ਸਿੰਘ ਓਬਰਾਏ

Advertisement

ਖੰਨਾ, 8 ਮਈ
ਇਥੋਂ ਦੇ ਮੁੱਖ ਬੱਸ ਅੱਡੇ ’ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਮੂਰਤੀ ਦੇ ਉਦਘਾਟਨ ਮਗਰੋਂ ਹਾਲੇ ਫੁੱਲ ਵੀ ਨਹੀਂ ਸੁੱਕੇ ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀਆਂ ਦੁਕਾਨਾਂ ਲੱਗਣੀਆਂ ਸ਼ੁਰੂ ਵੀ ਹੋ ਗਈਆਂ ਹਨ। ਬੀਤੀ ਦਿਨੀਂ ਹੋਏ ਉਦਘਾਟਨ ਮਗਰੋਂ ਕੁਝ ਹੀ ਘੰਟਿਆਂ ਵਿੱਚ ਕਿਸੇ ਨੇ ਬੁੱਤੇ ਦੇ ਹੇਠਾਂ ਕੱਪੜਿਆਂ ਦੀ ਦੁਕਾਨ ਖੋਲ੍ਹ ਲਈ ਹੈ ਜਿਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਲੇ ਦੋ ਦਿਨ ਪਹਿਲਾਂ ਹੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਨਾਲ ਲੈ ਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ ਕੀਤਾ ਸੀ। ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਕੁਰਬਾਨੀ ਸਬੰਧੀ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਬੁੱਤ ’ਤੇ ਸਾਢੇ 12 ਲੱਖ ਰੁਪਏ ਦੀ ਲਾਗਤ ਆਈ ਹੈ ਪਰ ਅੱਜ ਲੋਕਾਂ ਨੂੰ ਇਸ ਗੱਲ ’ਤੇ ਹੈਰਾਨੀ ਹੋ ਰਹੀ ਹੈ ਕਿ ਕੁਝ ਘੰਟਿਆਂ ਵਿੱਚ ਹੀ ਬੁੱਤ ਹੇਠਾਂ ਕੱਛੇ-ਬਨੈਣਾਂ ਵੇਚਣ ਵਾਲੇ ਨੇ ਦੁਕਾਨ ਖੋਲ੍ਹ ਲਈ ਹੈ। ਇਸ ਖੁੱਲ੍ਹੀ ਦੁਕਾਨ ਵੱਲ ਨਾ ਕਿਸੇ ਲੀਡਰ ਦਾ ਧਿਆਨ ਗਿਆ, ਨਾ ਕਿਸੇ ਪਾਰਟੀ ਵਰਕਰ ਦਾ ਅਤੇ ਨਾ ਹੀ ਕਿਸੇ ਪ੍ਰਸਾਸ਼ਨਿਕ ਅਧਿਕਾਰੀ ਦਾ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਾਕਮਾਂ ਦਾ ਮੁੱਖ ਟੀਚਾ ਸਿਰਫ਼ ਉਦਘਾਟਨ ਕਰਨ ਤੱਕ ਹੀ ਸੀਮਤ ਹੁੰਦਾ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਮੂਰਤੀ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ, ਕੌਂਸਲ ਮੁਲਾਜ਼ਮਾਂ ਦੀ ਡਿਊਟੀ ਲਗਾ ਕੇ ਦੁਕਾਨ ਹਟਾ ਦਿੱਤੀ ਗਈ ਹੈ ਅਤੇ ਦੁਕਾਨਦਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅੱਗੇ ਕੋਈ ਹੋਰ ਵਿਅਕਤੀ ਅਜਿਹੀ ਹਰਕਤ ਨਾ ਕਰੇੇੇ।

Advertisement

Advertisement