ਉਦਯੋਗ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
04:45 AM May 31, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਨਵੀਂ ਦਿੱਲੀ ਦੇ ਉਦਯੋਗ ਭਵਨ ਵਿੱਚ ਅੱਜ ਇੱਕ ਧਮਕੀ ਭਰੀ ਈਮੇਲ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਜਿਸ ਵਿੱਚ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸਿਸ ਦੀ ਵਰਤੋਂ ਕਰਕੇ ਸੰਭਾਵੀ ਬੰਬ ਹਮਲੇ ਦੀ ਚਿਤਾਵਨੀ ਦਿੱਤੀ ਗਈ ਸੀ। ਭਾਰੀ ਉਦਯੋਗ ਮੰਤਰਾਲੇ ਦੇ ਸਕੱਤਰ ਨੂੰ ਸੰਬੋਧਿਤ ਇਸ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਦਯੋਗ ਭਵਨ ਖੇਤਰ ਅੰਦਰ ਆਤਮਘਾਤੀ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸਿਸ ਦੀ ਵਰਤੋਂ ਕੀਤੀ ਜਾਵੇਗੀ। ਇਸ ਧਮਕੀ ਤੋਂ ਬਾਅਦ ਕੇਂਦਰੀ ਸਕੱਤਰ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਹਾਇਕ ਕਮਾਂਡੈਂਟ ਨੂੰ ਇੱਕ ਪੱਤਰ ਜਾਰੀ ਕੀਤਾ ਜਿਸ ਵਿੱਚ ਫੋਰਸ ਨੂੰ ਤੁਰੰਤ ਅਤੇ ਢੁਕਵੀਂ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਗਿਆ। ਇਸ ਲਈ ਸਾਵਧਾਨੀ ਵਜੋਂ ਇਮਾਰਤ ਨੂੰ ਖਾਲੀ ਕਰਵਾਉਣ ਲਈ ਕਿਹਾ ਗਿਆ।
Advertisement
Advertisement