ਉਪਜਾਊ ਜ਼ਮੀਨਾਂ ਐਕੁਆਇਰ ਕਰਨ ਦਾ ਬੀਕੇਯੂ (ਕਾਦੀਆਂ) ਵੱਲੋਂ ਵਿਰੋਧ
05:50 AM May 26, 2025 IST
ਸਮਰਾਲਾ: ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਇੱਕ ਸਾਂਝੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਅੰਦਰ ਅਰਬਨ ਅਸਟੇਟ ਬਣਾਉਣ ਲਈ ਵੱਖ ਵੱਖ ਪਿੰਡਾਂ ਦੀ ਖੇਤੀ ਵਾਲੀ ਉਪਜਾਊ 24,311 ਏਕੜ ਜਮੀਨ ਗਲਾਡਾ ਵੱਲੋਂ ਐਕਵਾਇਰ ਕਰਨ ਦੀ ਯੋਜਨਾ ਬਣਾਈ ਹੈ, ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਸਪੁਰਾ ਨੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਨਾਲ ਵੱਡੀਆਂ ਕੰਪਨੀਆਂ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਕਿਸਾਨਾਂ ਦੀ ਵਾਹੀਯੋਗ ਉਪਜਾਊ ਜ਼ਮੀਨ ਹਥਿਆ ਕੇ ਕਿਰਸਾਨੀ ਚੌਪਟ ਕਰ ਦੇਣਗੀਆਂ। ਪਰ ਬੀਕੇਯੂ (ਕਾਦੀਆਂ) ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਨਹੀਂ ਹੋਣ ਦੇਵੇਗੀ। -ਪੱਤਰ ਪ੍ਰੇਰਕ
Advertisement
Advertisement