ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਚਲਾਨ
06:50 AM Mar 29, 2025 IST
ਫ਼ਤਹਿਗੜ੍ਹ ਸਾਹਿਬ: ਇਥੇ ਖੇਤਰੀ ਟਰਾਂਸਪੋਰਟ ਦਫ਼ਤਰ ਦੀ ਟੀਮ ਵੱਲੋਂ ਰੇਹੜੀਆਂ ਅੱਗੇ ਗੈਰ ਕਾਨੂੰਨੀ ਢੰਗ ਨਾਲ ਮੋਟਰਸਾਈਕਲ ਲਗਾ ਕੇ ਚਲਾਉਣ ਵਾਲੇ ਵਾਹਨਾਂ ਵਿਰੁੱਧ ਕਾਰਵਾਈ ਕਰਦੇ ਹੋਏ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਦੀ ਅਗਵਾਈ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਰੇਹੜੀਆਂ ਅੱਗੇ ਮੋਟਰਸਾਈਕਲ ਲਗਾ ਕੇ ਚੱਲਣ ਵਾਲੇ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੀਤੇ ਗਏ। ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਈ ਰੇਹੜੀ ਚਾਲਕ ਆਪਣੇ ਵਾਹਨਾਂ ਅੱਗੇ ਗੈਰ ਕਾਨੂੰਨੀ ਢੰਗ ਨਾਲ ਮੋਟਰਸਾਈਕਲ ਲਗਾ ਕੇ ਆਪਣੀਆਂ ਜੁਗਾੜੂ ਰੇਹੜੀਆਂ ਚਲਾਉਂਦੇ ਹਨ ਜੋ ਕਿ ਨਿਯਮਾਂ ਦੇ ਵਿਰੁੱਧ ਹੈ, ਅਜਿਹੇ ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੁੰਦੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement