ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਸਾਰੀ ਅਧੀਨ ਨਾਜਾਇਜ਼ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ

06:17 AM Dec 21, 2024 IST
ਜੇਸੀਬੀ ਮਸ਼ੀਨ ਨਾਲ ਨਾਜਾਇਜ਼ ਉਸਾਰੀ ਢਾਹੁੰਦੇ ਹੋਏ ਮੁਲਾਜ਼ਮ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 20 ਦਸੰਬਰ
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵਲੋਂ ਰਾਮਤੀਰਥ ਰੋਡ ਉਪਰ ਪਿੰਡ ਕਲੇਰ ਅਤੇ ਵਡਾਲਾ ਭਿੱਟੇਵੱਡ ਵਿੱਚ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਥਾਣਾ ਚੋਗਾਵਾਂ ਦੇ ਪੁਲੀਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਕੀਤੀ ਗਈ।
ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਕੰਟਰੋਲ ਕਰਨ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਕਲੇਰ ਵਿੱਚ ਨਵੀਂ ਬਣ ਰਹੀ ਅਣ-ਅਧਿਕਾਰਤ ਕਲੋਨੀ (ਐਕਸਟੈਂਸ਼ਨ) ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀ ਉਸਾਰੀ ਜਾ ਰਹੀ ਸੀ।
ਇਸ ਤੋਂ ਇਲਾਵਾ ਪਿੰਡ ਵਡਾਲਾ ਭਿੱਟੇਵੱਡ ਵਿੱਚ ਮੈਪਲ ਸਿਟੀ ਨਾਮ ਹੇਠ ਵਿਕਸਿਤ ਕੀਤੀ ਜਾ ਰਹੀ ਅਣ-ਅਧਿਕਾਰਿਤ ਕਲੋਨੀ ਖ਼ਿਲਾਫ਼ ਪਹਿਲਾਂ ਵੀ ਦੋ ਵਾਰ ਡੈਮੋਲਿਸ਼ਨ ਦੀ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹਿਆ ਗਿਆ ਸੀ, ਪਰ ਇਸ ਦੇ ਬਾਵਜੂਦ ਕਲੋਨਾਈਜ਼ਰ ਵਲੋਂ ਉਸਾਰੀ ਕਰਵਾਈ ਜਾ ਰਹੀ ਸੀ, ਜਿਸ ਨੂੰ ਮੁੜ ਢਾਹ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਨੂੰ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਹੋ ਸਕਦੀ ਹੈ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਮੁਤਾਬਕ ਇਸ ਤਹਿਤ ਕੁੱਲ 14 ਕਲੋਨਾਈਜ਼ਰਾਂ ਵਿਰੁੱਧ ਐਫ.ਆਈ.ਆਰ ਦਰਜ਼ ਕਰਨ ਲਈ ਪੁਲhਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਨੂੰ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

Advertisement

Advertisement