ਏਅਰ ਇੰਡੀਆ ਦੇ ਪਾਇਲਟ ਦੀ ਸਿਹਤ ਵਿਗੜਨ ਮਗਰੋਂ ਮੌਤ
04:46 AM Apr 11, 2025 IST
ਨਵੀਂ ਦਿੱਲੀ, 10 ਅਪਰੈਲ
Advertisement
ਸ੍ਰੀਨਗਰ ਤੋਂ ਉਡਾਣ ਭਰ ਕੇ ਕੌਮੀ ਰਾਜਧਾਨੀ ਪੁੱਜੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਜਹਾਜ਼ ਦੇ ਪਾਇਲਟ ਦੀ ਇੱਥੇ ਦਿੱਲੀ ਹਵਾਈ ਅੱਡੇ ’ਤੇ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ। ਪਾਇਲਟ ਦੀ ਉਮਰ 30 ਸਾਲ ਸੀ। ਉਹ ਸ੍ਰੀਨਗਰ ਤੋਂ ਜਹਾਜ਼ ਉਡਾ ਕੇ ਦਿੱਲੀ ਹਵਾਈ ਅੱਡੇ ’ਤੇ ਪੁੱਜਿਆ ਸੀ। ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਉਤਰਨ ਤੋਂ ਬਾਅਦ ਪਾਇਲਟ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ। ਸੂਤਰ ਮੁਤਾਬਕ ਪਾਇਲਟ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਏਅਰਲਾਈਨ ਦੇ ਤਰਜਮਾਨ ਨੇ ਜਾਰੀ ਇਕ ਬਿਆਨ ਵਿੱਚ ਕਿਹਾ, ‘‘ਤਬੀਅਤ ਵਿਗੜਨ ਕਾਰਨ ਹੋਈ ਸਾਡੇ ਸਾਥੀ ਦੀ ਮੌਤ ਦਾ ਸਾਨੂੰ ਬੇਹੱਦ ਦੁੱਖ ਹੈ...।’’ ਏਅਰਲਾਈਨ ਦੇ ਤਰਜਮਾਨ ਨੇ ਕਿਹਾ, ‘‘ਅਸੀਂ ਸਾਰੇ ਸਬੰਧਤਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਵੇਲੇ ਨਿੱਜਤਾ ਦਾ ਸਤਿਕਾਰ ਕਰਨ ਅਤੇ ਬੇਲੋੜੀਆਂ ਅਫ਼ਵਾਹਾਂ ਤੋਂ ਬਚਣ। ਅਸੀਂ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹਾਂ।’’ -ਪੀਟੀਆਈ
Advertisement
Advertisement