ਏਐੱਸ ਕਾਲਜ ਦਾ ਨਤੀਜਾ ਸ਼ਾਨਦਾਰ
05:55 AM May 17, 2025 IST
ਖੰਨਾ:ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਸੀਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਦਾ ਨਤੀਜਾ ਸੌ ਫ਼ੀਸਦ ਰਿਹਾ। ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਨੇ 7.67 ਅੰਕ, ਅਮਨਪ੍ਰੀਤ ਕੌਰ ਤੇ ਮਹਿਕਪ੍ਰੀਤ ਕੌਰ ਨੇ 7.63 ਤੇ ਪਰਮੀਤ ਕੌਰ ਨੇ 7.54 ਐੱਮਜੀਪੀਏ ਅੰਕ ਹਾਸਲ ਕੀਤੇ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਸੰਜੀਵ ਧਮੀਜਾ, ਕਵਿਤਾ ਗੁਪਤਾ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ।
Advertisement
Advertisement