ਏਐੱਸ ਮਾਡਰਨ ਸਕੂਲ ਵਿੱਚ ਸਾਲਾਨਾ ਸਮਾਗਮ
ਖੰਨਾ, 30 ਨਵੰਬਰ
ਇਥੋਂ ਦੇ ਏ.ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਸ਼ਮਿੰਦਰ ਵਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਵੱਲੋਂ ਕੀਤੀਆਂ ਪ੍ਰਾਪਤੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਿੱਖਿਆ ਸੰਸਥਾਵਾਂ ’ਚੋਂ ਪੜ੍ਹੇ ਹੋਏ ਹਜ਼ਾਰਾਂ ਵਿਦਿਆਰਥੀ ਦੇਸ਼-ਵਿਦੇਸ਼ਾਂ ਵਿਚ ਵੱਖ ਵੱਖ ਉੱਚ ਅਹੁਦਿਆਂ ’ਤੇ ਸੇਵਾਵਾਂ ਦੇ ਰਹੇ ਹਨ।
ਸ੍ਰੀ ਸੌਂਦ ਨੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਨਾਲ ਜ਼ਿੰਦਗੀ ਦਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ। ਇਸ ਮੌਕੇ ਨਾਟਕ, ਕੋਰੀਓਗ੍ਰਾਫ਼ੀ, ਗੀਤ-ਸੰਗੀਤ, ਭੰਗੜਾ, ਗਿੱਧਾ ਅਤੇ ਹੋਰ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਦਰਸ਼ਕਾਂ ਦਾ ਮਨ ਮੋਹਿਆ। ਪ੍ਰਿੰਸੀਪਲ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਬੱਚਿਆਂ ਦੀ ਕੀਤੀ ਮਿਹਨਤ ਦਾ ਰੂਪ ਸਭ ਦੇ ਸਾਹਮਣੇ ਆਉਂਦਾ ਹੈ। ਅੰਤ ਵਿਚ ਪੜ੍ਹਾਈ, ਖੇਡਾਂ ਅਤੇ ਵੱਖ ਵੱਖ ਗਤੀਵਿਧੀਆਂ ਵਿਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।