ਏਡੀਸੀ ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ
05:48 AM Apr 18, 2025 IST
ਕੀਰਤਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਵਿੱਚ ਹਰ ਨਾਗਰਿਕ ਨੂੰ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਦੀ ਲਾਹਨਤ ਨੂੰ ਜੜ੍ਹ ਤੋਂ ਪੁੱਟਿਆ ਜਾਵੇ। ਇਹ ਪ੍ਰਗਟਾਵਾ ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਨੇ ਅੱਜ ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਕੀਤਾ। ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਹ ਰੈਲੀ ਵੱਖ ਵੱਖ ਬਜ਼ਾਰਾਂ ਵਿੱਚੋਂ ਹੋ ਕੇ ਵਾਪਸ ਨਗਰ ਪੰਚਾਇਤ ਦਫਤਰ ਪਹੁੰਚੀ। ਵਿਦਿਆਰਥੀਆਂ ਨੇ ਜਾਗਰੂਕਤਾ ਦੇ ਸੰਦੇਸ਼ ਦੇ ਸਲੋਗਨ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ। -ਪੱਤਰ ਪ੍ਰੇਰਕ
Advertisement
Advertisement