ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ’ਚ ਪਾਬੰਦੀ ਦੇ ਹੁਕਮ
05:24 AM Apr 11, 2025 IST
ਪੱਤਰ ਪ੍ਰੇਰਕਪਟਿਆਲਾ, 10 ਅਪਰੈਲ
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।
Advertisement
Advertisement