ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਸ਼ੀਆ ਕੱਪ ਲਈ ਪਾਕਿ ਹਾਕੀ ਟੀਮ ਦਾ ਭਾਰਤ ਆਉਣਾ ਮੁਸ਼ਕਲ

05:40 AM May 15, 2025 IST
featuredImage featuredImage

ਨਵੀਂ ਦਿੱਲੀ, 14 ਮਈ
ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਾਰਨ ਇਸ ਸਾਲ ਦੇ ਹੀਰੋ ਹਾਕੀ ਏਸ਼ੀਆ ਕੱਪ ਵਿੱਚ ਪਾਕਿਸਤਾਨ ਦਾ ਹਿੱਸਾ ਲੈਣਾ ਮੁਸ਼ਕਲ ਹੈ। ਏਸ਼ੀਆ ਕੱਪ 27 ਅਗਸਤ ਤੋਂ 7 ਸਤੰਬਰ ਤੱਕ ਬਿਹਾਰ ਦੇ ਰਾਜਗੀਰ ਵਿੱਚ ਖੇਡਿਆ ਜਾਵੇਗਾ।
ਮੇਜ਼ਬਾਨ ਭਾਰਤ, ਪਾਕਿਸਤਾਨ, ਜਪਾਨ, ਕੋਰੀਆ, ਚੀਨ, ਮਲੇਸ਼ੀਆ, ਓਮਾਨ ਅਤੇ ਚੀਨੀ ਤਾਇਪੇ ਇਸ ਵਿੱਚ ਹਿੱਸਾ ਲੈਣਗੇ। ਇਹ ਅਗਲੇ ਸਾਲ ਨੈਦਰਲੈਂਡਜ਼ ਅਤੇ ਬੈਲਜੀਅਮ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਕੁਆਲੀਫਾਈਂਗ ਟੂਰਨਾਮੈਂਟ ਵੀ ਹੈ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਇਸ ਬਾਰੇ ਕਿਹਾ, ‘ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗੇ।’
ਸੂਤਰਾਂ ਅਨੁਸਾਰ ਜੇ ਪਾਕਿਸਤਾਨ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਟੂਰਨਾਮੈਂਟ ਸੱਤ ਟੀਮਾਂ ਨਾਲ ਕਰਵਾਇਆ ਜਾਵੇਗਾ ਜਾਂ ਇੱਕ ਨਵੀਂ ਟੀਮ ਨੂੰ ਸੱਦਾ ਦਿੱਤਾ ਜਾ ਸਕਦਾ ਹੈ। ਇਹ ਫੈਸਲਾ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਪਾਕਿਸਤਾਨੀ ਹਾਕੀ ਟੀਮ ਲਖਨਊ ’ਚ ਹੋਇਆ 2016 ਦਾ ਜੂਨੀਅਰ ਵਿਸ਼ਵ ਕੱਪ ਨਹੀਂ ਖੇਡੀ ਸੀ। ਇਹ ਟੂਰਨਾਮੈਂਟ ਪਠਾਨਕੋਟ ਅਤਿਵਾਦੀ ਹਮਲੇ ਤੋਂ ਕੁਝ ਮਹੀਨੇ ਬਾਅਦ ਹੋਇਆ ਸੀ। ਉਸ ਵੇਲੇ ਪਾਕਿਸਤਾਨ ਦੀ ਜਗ੍ਹਾ ਮਲੇਸ਼ੀਆ ਨੂੰ ਸ਼ਾਮਲ ਕੀਤਾ ਗਿਆ ਸੀ। ਮੌਜੂਦਾ ਹਾਲਾਤ ਵਿੱਚ ਪਾਕਿਸਤਾਨ ਦਾ 28 ਨਵੰਬਰ ਤੋਂ 10 ਦਸੰਬਰ ਤੱਕ ਚੇਨੱਈ ਅਤੇ ਮਦੁਰਾਈ ਵਿੱਚ ਹੋਣ ਵਾਲਾ ਜੂਨੀਅਰ ਵਿਸ਼ਵ ਕੱਪ ਵਿੱਚ ਖੇਡਣਾ ਵੀ ਮੁਸ਼ਕਲ ਹੈ। -ਪੀਟੀਆਈ

Advertisement

Advertisement