ਐਂਬਰੌਜ਼ੀਅਲ ਸਕੂਲ ’ਚ ਜ਼ੋਨਲ ਪੱਧਰੀ ਵਾਲੀਬਾਲ ਟੂਰਨਾਮੈਂਟ
ਪੱਤਰ ਪ੍ਰੇਰਕ
ਜ਼ੀਰਾ, 21 ਮਈ
ਐਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਵਿੱਚ ਸੀਆਈਐੱਸਸੀਈ ਦਾ ਜ਼ੋਨਲ ਪੱਧਰ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੰਜ ਸਕੂਲਾਂ ਨੇ ਹਿੱਸਾ ਲਿਆ। ਇਸ ਦੌਰਾਨ ਅੰਡਰ-19 ਪਹਿਲਾ ਸਥਾਨ ਮੇਜ਼ਬਾਨ ਸਕੂਲ, ਦੂਜਾ ਸਥਾਨ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ, ਅੰਡਰ-17 ਲੜਕਿਆਂ ਵਿੱਚ ਸੇਂਟ ਮੇਰੀ ਹਾਈ ਸਕੂਲ ਮਖੂ, ਦੂਜਾ ਸਥਾਨ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ, ਤੀਜਾ ਸਥਾਨ ਐੈਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਨੇ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਵਿੱਚ ਪਹਿਲਾ ਸਥਾਨ ਬਰਨਾਲਾ, ਦੂਜਾ ਸਥਾਨ ਐਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਨੇ ਪ੍ਰਾਪਤ ਕੀਤਾ। ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਅੱਜ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕੀਤੀ। ਇਹ ਸਾਡੀ ਵਿਦਿਆ ਸੰਸਕ੍ਰਿਤੀ ਅਤੇ ਖੇਡਾਂ ਪ੍ਰਤੀ ਸਮਰਪਿਤ ਵਿਹਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਅਕਾਦਮਿਕ ਸਿੱਖਿਆ ਵਿੱਚ ਹੀ ਨਹੀਂ ਸਗੋਂ ਖੇਡਾਂ ਅਤੇ ਨੈਤਿਕ ਮੁੱਲਾਂ ਵਿੱਚ ਵੀ ਅੱਗੇ ਵਧ ਰਹੇ ਹਨ। ਇਸ ਮੌਕੇ ਕੋਆਰਡੀਨੇਟਰਜ਼ ਰੀਨਾ ਠਾਕੁਰ, ਅਨੁਪਮਾ ਠਾਕੁਰ, ਦੀਪਕ ਸੇਖ਼ਰੀ, ਸੁਰਿੰਦਰ ਕਟੋਚ ਤੇ ਹੋਰ ਹਾਜ਼ਰ ਸਨ।