ਐਕਸਪੋਜ਼ਰ ਪ੍ਰੋਗਰਾਮ ਤਹਿਤ 135 ਨੌਜਵਾਨ ਦਿੱਲੀ ਪੁੱਜੇ
05:03 AM Jan 03, 2025 IST
ਬਠਿੰਡਾ: ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਏ ਜਾ ਰਹੇ ਦਿੱਲੀ ਐਕਸਪੋਜ਼ਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਦੇ 135 ਲੜਕੇ ਤੇ ਲੜਕੀਆਂ ਦਿੱਲੀ ਲਈ ਰਵਾਨਾ ਹੋਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਦੂਜੇ ਸੂਬਿਆਂ ਦੇ ਸੱਭਿਆਚਾਰ ਅਤੇ ਰੀਤੀ ਰਿਵਾਜਾਂ ਤੋਂ ਜਾਣੂੰ ਕਰਵਾਉਣਾ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਦਿੱਲੀ ਦਿਖਾਉਣ ਲਈ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਖਰਚਾ ਵਿਭਾਗ ਵੱਲੋਂ ਅਦਾ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ ਸਟੈਨੋ, ਜਗਸੀਰ ਸਿੰਘ ਬਰਾੜ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਡਾ. ਹਰਜੀਤ ਕੌਰ, ਪ੍ਰੋਫੈਸਰ ਯੋਗਤਾ ਜੋਸ਼ੀ, ਅਮਰਿੰਦਰ, ਸੋਨੀ ਢਿੱਲੋ, ਸਤਿੰਦਰ ਸੈਣੀ ਅਤੇ ਮਨਪ੍ਰੀਤ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
Advertisement
Advertisement