ਐਡਵੋਕੇਟ ਜਨਰਲ ਵੱਲੋਂ ਰਾਜਪਾਲ ਨਾਲ ਮੁਲਾਕਾਤ
05:59 AM Jun 15, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿੱਚ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਰਾਜਪਾਲ ਨਾਲ ਪੰਜਾਬ ਦੇ ਵੱਖ-ਵੱਖ ਕਾਨੂੰਨੀ ਤੇ ਪ੍ਰਸ਼ਾਸਨਿਕ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਨਿੱਘੇ ਸੰਵਾਦ ਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ।
Advertisement
Advertisement