ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਡਵੋਕੇਟ ਨੁਪੁਰ ਦਾ ਸਨਮਾਨ

04:56 AM Apr 03, 2025 IST
ਖੰਨਾ: ਭਾਜਪਾ ਰਾਸ਼ਟਰੀ ਮਹਿਲਾ ਮੋਰਚਾ ਵੱਲੋਂ ਦਿੱਲੀ ਵਿੱਚ ਕਰਵਾਏ ਮਹਿਲਾ ਸਨਮਾਨ ਸਮਾਗਮ ਵਿੱਚ ਖੰਨਾ ਦੀ ਧੀ ਵਕੀਲ ਨੁਪੁਰ ਚੇਟਲੀ ਨੂੰ ਸਨਮਾਨ ਪੱਤਰ ਦਿੱਤਾ ਗਿਆ। ਅੱਜ ਉਨ੍ਹਾਂ ਦਾ ਸ਼ਹਿਰ ਵਾਸੀਆਂ ਨੇ ਖੰਨਾ ਪੁੱਜਣ ’ਤੇ ਭਰਵਾਂ ਸਵਾਗਤ ਕਰਦਿਆਂ ਖੁਸ਼ੀ ਪ੍ਰਗਟ ਕੀਤੀ। ਐਡਵੋਕੇਟ ਨੁਪੁਰ ਨੇ ਦੱਸਿਆ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ ਜੋ ਔਰਤਾਂ ਨੂੰ ਹਰ ਕਦਮ ਤੇ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਦਾ ਮਨੋਬਲ ਵਧਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਸਾਲ 2021-22 ਵਿੱਚ ਮਹਿਲਾ ਮੋਰਚੇ ਦੀਆਂ ਕੀਤੀਆਂ ਸੇਵਾਵਾਂ ਲਈ ਪ੍ਰਾਪਤ ਹੋਇਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਰਾਸ਼ਟਰੀ ਮਹਿਲਾ ਮੋਰਚਾ ਦੀ ਪ੍ਰਧਾਨ ਵਾਨਾਥੀ ਸ਼੍ਰੀਨਿਵਾਸਨ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਦਾ ਪ੍ਰਣ ਕੀਤਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਬੀ ਐੱਲ ਸੰਤੋਸ਼ ਅਤੇ ਬੇਜਯੰਤ ਜੈ ਪਾਂਡਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।- ਨਿੱਜੀ ਪੱਤਰ ਪ੍ਰੇਰਕ 
Advertisement

Advertisement