ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਮਰਜੈਂਸੀ ਲਈ ਸਿਹਤ ਸੰਸਥਾਵਾਂ ਵਿੱਚ ਪ੍ਰਬੰਧ ਮੁਕੰਮਲ

04:26 AM May 10, 2025 IST
featuredImage featuredImage
ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਜਸਵਿੰਦਰ ਸਿੰਘ।

ਕੇ ਪੀ ਸਿੰਘ
ਗੁਰਦਾਸਪੁਰ, 9 ਮਈ
ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਅਤੇ ਸੀਐਚਸੀ ਸਿੰਘੋਵਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਅਤੇ ਸੀਐਚਸੀ ਵਿੱਚ ਦਾਖਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਗੱਲਬਾਤ ਵੀ ਕੀਤੀ । ਸਮੂਹ ਵਾਰਡ , ਫਾਰਮੇਸੀ, ਲੈਬਾਰਟਰੀ ਅਤੇ ਬਲੱਡ ਬੈਂਕ ਚੈੱਕ ਕੀਤਾ । ਉਨ੍ਹਾਂ ਸਿਹਤ ਸੰਸਥਾਵਾਂ ਵੱਲੋਂ ਕੀਤੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ ।
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਨੇ ਸਮੂਹ ਸਟਾਫ਼ ਨੂੰ ਹਿਦਾਇਤ ਕੀਤੀ ਕਿ ਦਵਾਈਆਂ ਦਾ ਪੂਰਾ ਸਟਾਕ ਰੱਖਿਆ ਜਾਵੇ । ਜ਼ਰੂਰੀ ਟੈੱਸਟ ਕਿੱਟਾਂ, ਐਮਰਜੈਂਸੀ ਕਿੱਟਾਂ ਸਟਾਕ ਵਿੱਚ ਰੱਖਿਆ ਜਾਣ। ਖ਼ੂਨ ਦੀ ਮੰਗ ਨੂੰ ਵੇਖਦੇ ਹੋਏ ਬਲੱਡ ਬੈਂਕ ਵੱਧ ਤੋਂ ਵੱਧ ਖ਼ੂਨਦਾਨ ਕੈਂਪ ਲਾਏ ਜਾਣ।
ਜਲੰਧਰ (ਪੱਤਰ ਪ੍ਰੇਰਕ): ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਅਤੇ ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਅੱਜ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਐੱਸਐੱਮਓਜ਼ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਨੂੰ 24 ਘੰਟੇ ਅਲਰਟ ਮੋਡ ’ਚ ਰੱਖਣ ਦੀ ਹਦਾਇਤ ਕੀਤੀ ਗਈ।
ਪਠਾਨਕੋਟ (ਐੱਨਪੀ ਧਵਨ): ਲੰਘੀ ਰਾਤ ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਅਤੇ ਕਿਸੇ ਤਰ੍ਹਾਂ ਦੀ ਅਪਾਤਕਾਲੀਨ ਸਥਿਤੀ ਦਾ ਟਾਕਰਾ ਕਰਨ ਲਈ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼

Advertisement

Advertisement