ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਮਰਜੈਂਸੀ ਲਾਉਣ ਵਾਲੇ ਲੋਕਤੰਤਰ ਨਾਲ ਪਿਆਰ ਕਰਨ ਦਾ ਕਰ ਰਹੇ ਨੇ ਵਿਖਾਵਾ: ਸੈਣੀ

08:50 AM Jun 28, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਜੂਨ
ਭਾਜਪਾ ਦੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਕਿਹਾ ਕਿ 25 ਜੂਨ 1975 ਦਾ ਦਿਨ ਭਾਰਤ ਦੇ ਲੋਕਤੰਤਰੀ ਇਤਿਹਾਸ ਵਿਚ ਇਕ ਕਾਲੇ ਅਧਿਆਏ ਵਜੋਂ ਦਰਜ ਹੈ। ਡਾ. ਸੈਣੀ ਇਥੇ ਪੰਚਾਇਤ ਭਵਨ ਵਿੱਚ ਭਾਜਪਾ ਆਗੂਆਂ ਤੇ ਕਾਰਕੁਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਤਤਕਾਲੀ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਦੀ ਸਿਫਾਰਸ਼ ’ਤੇ ਭਾਰਤੀ ਸੰਵਿਧਾਨ ਦੀ ਧਾਰਾ 352 ਦੇ ਤਹਿਤ ਦੇਸ਼ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਡਾ. ਸੈਣੀ ਨੇ ਕਾਂਗਰਸ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਪਿਆਰ ਕਰਨ ਦਾ ਕੋਈ ਅਧਿਕਾਰ ਨਹੀਂ। ਅੱਜ ਉਨ੍ਹਾਂ ਸਾਰੇ ਮਹਾਨ ਪੁਰਸ਼ਾਂ ਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਸੀ। ਡਾ. ਸੈਣੀ ਨੇ ਕਿਹਾ ਕਿ ਸਿਰਫ ਸੱਤਾ ਨੂੰ ਬਰਕਰਾਰ ਰੱਖਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਹਰ ਲੋਕਤੰਤਰੀ ਸਿਧਾਂਤ ਨੂੰ ਨਜ਼ਰਅੰਦਾਜ਼ ਕੀਤਾ। ਪੂਰਾ ਦੇਸ਼ ਜੇਲ੍ਹ ਵਿਚ ਤਬਦੀਲ ਹੋ ਗਿਆ ਸੀ। ਡਾ. ਸੈਣੀ ਨੇ ਕਿਹਾ ਕਿ ਐਮਰਜੈਂਸੀ ਲਗਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਆਪਣੇ ਪਿਆਰ ਦਾ ਵਿਖਾਵਾ ਕਰਨ ਦਾ ਅਧਿਕਾਰ ਨਹੀਂ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਈ ਮੌਕਿਆਂ ’ਤੇ ਧਾਰਾ 356 ਲਾਈ ਸੀ। ਇਸ ਮੌਕੇ ਸਾਬਕਾ ਭਾਜਪਾ ਪ੍ਰਧਾਨ ਆਤਮ ਪ੍ਰਕਾਸ਼ ਮਨਚੰਦਾ, ਬੁੱਧੀਜੀਵੀ ਸੈੱਲ ਦੇ ਸੂਬਾ ਕੋਆਰਡੀਨੇਟਰ ਰਿਸ਼ੀ ਪਾਲ ਮਥਾਣਾ, ਸਾਬਕਾ ਮੰਤਰੀ ਦਵਿੰਦਰ ਸ਼ਰਮਾ, ਜਿਲਾ ਪ੍ਰੀਸ਼ਦ ਚੇਅਰਮੈਨ ਕੰਵਲਜੀਤ ਕੌਰ, ਭਾਜਪਾ ਸਿੱਖ ਨੇਤਾ ਹਰਪਾਲ ਸਿੰਘ ਚੀਕਾ, ਦਲ ਸਿੰਘ ਮਲਾਹ, ਜਸਵਿੰਦਰ ਸੈਣੀ, ਤੇਜਿੰਦਰ ਸਿੰਘ ਗੋਲਡੀ ਤੇ ਕਈ ਭਾਜਪਾ ਆਗੂ ਤੇ ਕਾਰਕੁਨ ਮੌਜੂਦ ਸਨ।

Advertisement

Advertisement
Advertisement