ਐਲੀਮੈਂਟਰੀ ਟੀਚਰ ਯੂਨੀਅਨ ਵੱਲੋਂ ਪ੍ਰਦਰਸ਼ਨ
ਸ੍ਰੀ ਹਰਗੋਬਿੰਦਪੁਰ, 9 ਅਪਰੈਲ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਬੋਲੀ ਭੱਦੀ ਸ਼ਬਦਾਵਲੀ ਦਾ ਐਲੀਮੈਂਟਰੀ ਟੀਚਰ ਯੂਨੀਅਨ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸ਼ਾਹ,ਬਲਾਕ ਪ੍ਰਧਾਨ ਜਗਤਾਰ ਸਿੰਘ ਬੇਦੀ ਸੂਬਾਈ ਆਗੂ ਜਗਜੀਤ ਸਿੰਘ ਬੇਦੀ ਨੇ ਕਿਹਾ ਕੇ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਅਧਿਆਪਕਾਂ ਨੂੰ ਰਾਜਨੀਤਿਕ ਲਾਹੇ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧਾਂ ਦਾ ਖਰਚ ਜ਼ਬਰਦਸਤੀ ਅਧਿਆਪਕਾਂ ਕੋਲੋਂ ਕਰਵਾਇਆ ਜਾ ਰਿਹਾ ਹੈ। ਅਧਿਆਪਕਾਂ ਨੇ ਕਿਹਾ ਕਿ ਸਕੂਲਾਂ ਵਿੱਚ ਅਜੇ ਤੱਕ ਵਰਦੀਆਂ ਅਤੇ ਕਿਤਾਬਾਂ ਪ੍ਰਾਪਤ ਨਹੀਂ ਹੋਈਆਂ ਹਨ ਪਰ ਸਕੂਲਾਂ ਵਿੱਚ ਰਾਜਨੀਤਿਕ ਮਾਹੌਲ ਪੈਦਾ ਕਰ ਕੇ ਸਰਕਾਰ ਆਪਣੀ ਪਿੱਠ ਥਾਪੜ ਰਹੀ ਹੈ।
ਐਲੀਮੈਂਟਰੀ ਟੀਚਰ ਯੂਨੀਅਨ ਅਤੇ ਸਾਂਝਾ ਆਧਿਆਪਕ ਮੋਰਚਾ ਪੰਜਾਬ ਨੇ ਮੁੱਖ ਮੰਤਰੀ ਕੋਲੋਂ ਚੇਤਨ ਸਿੰਘ ਜੌੜਾਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸ਼ਾਹ ,ਬਲਾਕ ਪ੍ਰਧਾਨ ਜਗਤਾਰ ਸਿੰਘ ਬੇਦੀ, ਸੂਬਾਈ ਆਗੂ ਜਗਜੀਤ ਸਿੰਘ ਬੇਦੀ, ਜਨਰਲ ਸਕੱਤਰ ਜਗਦੇਵ ਸਿੰਘ ਬੱਲ, ਰਣਜੋਧ ਸਿੰਘ ਸ਼ਾਹ, ਮਹਿਤਾਬ ਸਿੰਘ ਦਿਓਲ, ਸਤਨਾਮ ਸਿੰਘ, ਪ੍ਰੇਮ ਸਿੰਘ, ਇੰਦਰਜੀਤ ਸਿੰਘ, ਜਸਬੀਰ ਕੌਰ, ਮਨਪ੍ਰੀਤ ਕੌਰ, ਹਰਜਿੰਦਰ ਕੌਰ, ਪ੍ਰੀਤਇੰਦਰ ਕੌਰ, ਸਤਿੰਦਰ ਕੌਰ, ਕਵਲਜੀਤ ਕੌਰ ਅਤੇ ਦੀਪਿਕਾ ਮਹਿਤਾ ਹਾਜ਼ਰ ਸਨ।