ਐੱਨਸੀਸੀ ਕੈਡੇਟਾਂ ਨੇ ਕੀਤੀ ਮੌਕ ਡਰਿੱਲ
ਪੱਤਰ ਪ੍ਰੇਰਕ
ਤਰਨ ਤਾਰਨ, 8 ਮਈ
ਜ਼ਿਲ੍ਹੇ ਦੇ ਵੱਖ ਵੱਖ ਵਿੱਦਿਅਕ ਅਦਾਰਿਆਂ ਨਾਲ ਸਬੰਧਿਤ ਐੱਨਸੀਸੀ ਕੈਡੇਟਾਂ ਨੇ ਅੱਜ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਉਸਮਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ ਕੀਤੀ| ਇਸ ਸਬੰਧੀ ਸਰਕਾਰੀ ਤੌਰ ਤੇ ਦੱਸਿਆ ਕਿ ਗਿਆ ਕਿ ਕੈਡੇਟਾਂ ਨੂੰ ਫਸਟਏਡ ਮੌਕ ਡਰਿੱਲ ਦੌਰਾਨ ਇਸ ਸਹੂਲਤ ਦੇ ਵੱਖ ਵੱਖ ਢੰਗਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਐਮਰਜੈਂਸੀ ਹਾਲਾਤ ਦੌਰਾਨ ਨੈਸ਼ਨਲ ਕੈਡੇਟ ਕੋਰ (ਐਨ.ਸੀ.ਸੀ.) ਰੱਖਿਆ ਦੀ ਦੂਜੀ ਕਤਾਰ ਵਜੋਂ ਕੰਮ ਕਰ ਸਕਦੀ ਹੈ ਜਿਹੜੀ ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਵਿੱਚ ਸਹਾਇਤਾ ਦੇਣ ਤੋਂ ਇਲਾਵਾ ਕਈ ਹੋਰ ਮਹੱਤਵਪੂਰਨ ਕੰਮਾਂ ਵਿੱਚ ਵੀ ਸਹਾਇਤਾ ਕਰ ਸਕਦੀ ਹੈ। ਕੈਡੇਟਾਂ ਨੂੰ ਲੋੜ ਪੈਣ ਤੇ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ, ਉਪਕਰਣ ਅਤੇ ਸਿਵਲ ਵਿਭਾਗ ਨਾਲ ਤਾਲਮੇਲ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ। ਡਰਿੱਲ ਵਿੱਚ 24 ਪੰਜਾਬ ਬਟਾਲੀਅਨ ਅਤੇ 9 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਦੇ 70 ਕੈਡਿਟਾਂ ਨੇ ਸ਼ਿਰਕਤ ਕੀਤੀ। ਸਮਾਗਮ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਐਨ.ਸੀ.ਸੀ. ਯੂਨਿਟਾਂ ਵਿਚਕਾਰ ਤਾਲਮੇਲ ਨੂੰ ਯਕੀਨੀ ਬਣਾਏ ਜਾਣ ਦੀ ਲੋੜ ਦੱਸਿਆ|