ਐੱਮਏ ਪੰਜਾਬੀ ਦੇ ਨਤੀਜਿਆਂ ’ਚ ਵਿਦਿਆਰਥਣਾਂ ਅੱਵਲ
04:38 AM Apr 04, 2025 IST
ਪੱਤਰ ਪ੍ਰੇਰਕ
ਯਮੁਨਾਨਗਰ, 3 ਅਪਰੈਲ
ਗੁਰੂ ਨਾਨਕ ਗਰਲਜ਼ ਕਾਲਜ ਸਤੰਪੁਰਾ ਦੀਆਂ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਦੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ । ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਨਰਿੰਦਰ ਪਾਲ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਐੱਮਏ ਪੰਜਾਬੀ ਤੀਜੇ ਸਮੈਸਟਰ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 70 ਫ਼ੀਸਦ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਿਮਰਨ ਨੇ 68 ਫ਼ੀਸਦ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਣੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ’ਤੇ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ
ਦੀ ਕਾਮਨਾ ਕੀਤੀ।
Advertisement
Advertisement