ਐੱਸਆਰਐੱਸ ਸਰਕਾਰੀ ਬਹੁਤਕਨੀਕੀ ਕਾਲਜ ’ਚ ਦਾਖਲਿਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ
08:00 AM May 18, 2025 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਮਈ
ਇਥੋਂ ਦੇ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਹੀਂ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸੂ ਜੈਨ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਵਿੱਚ ਇਕ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਹੈਲਪ ਡੈਸਕ ’ਤੇ ਤਕਨੀਕੀ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨਾਂ ਕਿਸੇ ਵਾਧੂ ਚਾਰਜਿਜ਼ ਦੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇੱਕ ਗਾਈਡੈਂਸ ਸੈਲ ਰੁਪਿੰਦਰ ਕੌਰ ਮੁਖੀ ਵਿਭਾਗ ਅਤੇ ਡਾ. ਪਵਨ ਕੁਮਾਰ ਲੈਕਚਰਾਰ (ਮੋਬਾਇਲ ਨੰ: 98158-95547, 0161-2303223) ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬਧ ਹੈ।
Advertisement
Advertisement