ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਐੱਸਪੀ ਦਫ਼ਤਰ ਅੱਗੇ ਮਜ਼ਦੂਰਾਂ ਦੀ ਰਿਹਾਈ ਲਈ ਮੋਰਚਾ ਜਾਰੀ

07:15 AM Jun 29, 2024 IST

ਪੱਤਰਪ੍ਰੇਰਕ
ਹੁਸ਼ਿਆਰਪੁਰ, 28 ਜੂਨ
ਪੇਂਡੂ ਮਜ਼ਦੂਰ ਯੂਨੀਅਨ ਵਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਗਾਇਆ ਗਿਆ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਮੋਰਚੇ ਵਿਚ ਅੱਜ ਵੱਡੀ ਗਿਣਤੀ ’ਚ ਪੇਂਡੂ ਮਜ਼ਦੂਰਾਂ ਨੇ ਹਿੱਸਾ ਲਿਆ ਤੇ ਪੁਲੀਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੇਰ, ਕਮਲਜੀਤ ਸੁਨਾਵਾਂ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਜੇਲ੍ਹ ’ਚ ਡੱਕੇ ਪਿੰਡ ਟਾਹਲੀ ਦੇ ਤਿੰਨ ਦਲਿਤ ਮਜ਼ਦੂਰਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੁਲੀਸ ਵਲੋਂ ਸਿਆਸੀ ਦਬਾਅ ਹੇਠ ਇਨ੍ਹਾਂ ਦਲਿਤ ਮਜ਼ਦੂਰਾਂ ਨੂੰ ਜੇਲ੍ਹ ’ਚ ਡੱਕਿਆ ਗਿਆ ਹੈ। ਯੂਨੀਅਨ ਦੀ ਸੂਬਾਈ ਆਗੂ ਕਿਰਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਦਲਿਤਾਂ ਪ੍ਰਤੀ ਵਧੀਕੀਆਂ ਨੂੰ ਹੋਰ ਸਹਿਣ ਨਹੀਂ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੁਆਰਾ ਅਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਏ ਜਾਣ ਤੇ ਦਲਿਤਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਲਾਲ ਲਕੀਰ ਵਿਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਮਜ਼ਦੂਰਾਂ ਦੀ ਦਿਹਾੜੀ ਵਿਚ ਵਾਧਾ ਕੀਤਾ ਜਾਵੇ ਅਤੇ ਦਲਿਤ ਮਜ਼ਦੂਰਾਂ ’ਤੇ ਹੋ ਰਹੇ ਅਤਿਆਚਾਰਾਂ ਨੂੰ ਰੋਕਿਆ ਜਾਵੇ। ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਗਿੱਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਆਦਿ ਸ਼ਾਮਲ ਸਨ।

Advertisement

Advertisement
Advertisement