ਐੱਸਐੱਸਪੀ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
05:09 AM May 10, 2025 IST
ਸੰਤੋਖ ਗਿੱਲ
Advertisement
ਗੁਰੂਸਰ ਸੁਧਾਰ, 9 ਮਈ
ਭਾਰਤ-ਪਾਕਿਸਤਾਨ ਦਰਮਿਆਨ ਵੱਧ ਰਹੇ ਤਣਾਅ ਅਤੇ ਭਾਰਤੀ ਫ਼ੌਜੀ ਟਿਕਾਣਿਆਂ ਨੂੰ ਪਾਕਿਸਤਾਨ ਵੱਲੋਂ ਨਿਸ਼ਾਨਾ ਬਣਾਏ ਜਾਣ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਮੁਖੀ ਅੰਕੁਰ ਗੁਪਤਾ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਦੌਰਾ ਕੀਤਾ। ਇਸ ਮੌਕੇ ਉਪ ਪੁਲੀਸ ਕਪਤਾਨ (ਦਾਖਾ) ਵਰਿੰਦਰ ਸਿੰਘ ਖੋਸਾ ਅਤੇ ਥਾਣਾ ਸੁਧਾਰ ਦੇ ਮੁਖੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਮੌਜੂਦ ਸਨ। ਜ਼ਿਲ੍ਹਾ ਪੁਲੀਸ ਮੁਖੀ ਅੰਕੁਰ ਗੁਪਤਾ ਨੇ ਹਵਾਈ ਅੱਡੇ ਦੀ ਸੁਰੱਖਿਆ ਲਈ ਤਾਇਨਾਤ ਪੁਲੀਸ ਦਸਤੇ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰ ਕੇ ਹੋਰ ਵਧੇਰੇ ਸੁਰੱਖਿਆ ਅਤੇ ਚੌਕਸੀ ਦੀ ਹਦਾਇਤ ਦਿੱਤੀ।
ਉਨ੍ਹਾਂ ਥਾਣਾ ਸੁਧਾਰ ਦੀ ਪੁਲੀਸ ਨੂੰ ਕੌਮਾਂਤਰੀ ਹਵਾਈ ਅੱਡੇ ਦੇ ਨੇੜਲੇ ਇਲਾਕਿਆਂ ਵਿੱਚ ਗਸ਼ਤ ਵਧਾਉਣ ਅਤੇ ਹੋਰ ਵਧੇਰੇ ਚੌਕਸੀ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਉਪਰ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ।
Advertisement
Advertisement