ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਕੇਐੱਮ ਵੱਲੋਂ ਜਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ

05:57 AM May 10, 2025 IST
featuredImage featuredImage
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਦੇ ਮੀਟਿੰਗ ਵਿੱਚ ਹਾਜ਼ਰ ਨੁਮਾਇੰਦੇ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 9 ਮਈ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਅੱਜ ਇਥੋਂ ਦੀ ਅਨਾਜ ਮੰਡੀ ਵਿੱਚ ਹੋਈ। ਇਸ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ, ਜੋਗਿੰਦਰ ਸਿੰਘ ਢਿੱਲੋਂ ਤੇ ਚਮਕੌਰ ਸਿੰਘ ਰੋਡੇ ਨੇ ਕੀਤੀ। ਮੀਟਿੰਗ ਵਿੱਚ ਗੈਸ ਫੈਕਟਰੀ ਵਿਰੋਧੀ ਸੰਘਰਸ਼ ਮੋਰਚਿਆਂ ਦੀ ਤਾਲਮੇਲ ਕਮੇਟੀ ਦੇ ਆਗੂਆਂ ਸੁਖਦੇਵ ਸਿੰਘ ਭੂੰਦੜੀ, ਗੁਰਤੇਜ ਸਿੰਘ ਅਖਾੜਾ, ਜਸਪਾਲ ਸਿੰਘ ਚਾਹੜ ਨੇ ਵੀ ਭਾਗ ਲਿਆ। ਸਭ ਤੋਂ ਪਹਿਲਾਂ ਜੰਗ ਵਰਗੇ ਹਾਲਾਤਾਂ ਦਰਮਿਆਨ ਗੋਦੀ ਮੀਡੀਆ ਵਲੋਂ ਫੈਲਾਏ ਜਾ ਰਹੇ ਝੂਠ ਦੀ ਨਿਖੇਧੀ ਕਰਦਿਆਂ ਇਸ ਦੇ ਮੁਕੰਮਲ ਬਾਈਕਾਟ ਦਾ ਸੱਦਾ ਦਿੱਤਾ ਗਿਆ। ਨਾਲ ਹੀ ਅਤਿਵਾਦੀ ਟਿਕਾਣਿਆਂ ’ਤੇ ਹਮਲੇ ਕਰਕੇ ਉਨ੍ਹਾਂ ਨੂੰ ਤਬਾਹ ਕਰਨ ਦੀ ਕਾਰਵਾਈ ਨੂੰ ਸਹੀ ਠਹਿਰਾਉਂਦੇ ਹੋਏ ਹੁਣ ਜੰਗ ਥੋਪਣ ਦੇ ਦੋਸ਼ ਲਾਏ। ਕਿਸਾਨ ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਮੋਦੀ ਹਕੂਮਤ ਦੀਆ ਪੈੜਾਂ ਵਿੱਚ ਪੈਰ ਧਰਦਿਆਂ ਪੁਲੀਸ ਜਬਰ ਦੇ ਨਵੇਂ ਰਿਕਾਰਡ ਕਾਇਮ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ। ਲੁਧਿਆਣਾ ਜ਼ਿਲ੍ਹੇ ਵਿੱਚ ਅਖਾੜਾ, ਭੂੰਦੜੀ, ਮੁਸ਼ਕਾਬਾਦ, ਚਾਹੜ ਅਤੇ ਜਲੰਧਰ ਦੇ ਭੋਗਪੁਰ ਵਿਖੇ ਪੁਲੀਸ ਵਲੋਂ ਢਾਹੇ ਜਬਰ, ਗ੍ਰਿਫ਼ਤਾਰੀ ਤੇ ਲਾਠੀਚਾਰਜ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੱਥੇ 'ਤੇ ਕਾਲਾ ਧੱਬਾ ਕਰਾਰ ਦਿੰਦਿਆਂ ਕਿਹਾ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਕਾਰਪੋਰੇਟਾਂ ਦੇ ਨੇੜੇ ਹੋਣ ਦੇ ਰਾਹ ਤੁਰ ਪਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੱਤਾ ਦੇ ਗਰੂਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਨੂੰ ਮੁੱਖ ਮੰਤਰੀ ਵਲੋਂ ਵਿਚਾਲੇ ਛੱਡ ਕੇ ਚਲੇ ਜਾਣਾ, ਕਿਸਾਨਾਂ ਨੂੰ ਪੰਜ ਮਾਰਚ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਅਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ, ਸ਼ੰਭੂ ਤੇ ਖਨੌਰੀ ਮੋਰਚਿਆਂ 'ਤੇ ਹਮਲਾ ਕਰਨ, ਜਿਓਂਦ, ਚੌਕੇ, ਪਾਇਲ, ਗੁਰਦਾਸਪੁਰ ਵਿੱਚ ਪੁਲੀਸ ਤਸ਼ੱਦਦ ਰਾਹੀਂ ਲੋਕ ਸੰਘਰਸ਼ਾਂ ਨੂੰ ਖਿੰਡਾਉਣ ਵਰਗੇ ਅਣਗਿਣਤ ਮਸਲਿਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਨ ਲਈ 13 ਮਈ ਨੂੰ ਸੰਗਰੂਰ ਤੇ ਬਠਿੰਡਾ ਵਾਂਗ ਜਗਰਾਉਂ ਵਿਖੇ ਵੀ ਵਿਸ਼ਾਲ ਰੈਲੀ ਰੱਖੀ ਗਈ ਹੈ। ਅੱਜ ਇਸ ਰੈਲੀ ਦੀਆਂ ਤਿਆਰੀਆ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਸਾਰੀਆ ਜਥੇਬੰਦੀਆ ਦੇ ਕੋਟੇ ਨਿਰਧਾਰਤ ਕੀਤੇ ਗਏ। ਪ੍ਰਬੰਧਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਦੇਹੜਕਾ, ਬਲਦੇਵ ਸਿੰਘ ਲਤਾਲਾ, ਚਮਕੌਰ ਸਿੰਘ ਬਰਮੀ ਨੇ ਦੱਸਿਆ ਕਿ ਰੈਲੀ ਤੋ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਮੀਟਿੰਗ ਵਿੱਚ ਪਰਵਾਰ ਸਿੰਘ ਗਾਲਬ, ਇੰਦਰਜੀਤ ਸਿੰਘ ਧਾਲੀਵਾਲ, ਰਘਬੀਰ ਸਿੰਘ ਬੈਨੀਪਾਲ, ਸਾਧੂ ਸਿੰਘ ਅੱਚਰਵਾਲ, ਕੰਵਲਜੀਤ ਖੰਨਾ, ਹਰਦੇਵ ਸਿੰਘ ਅਖਾੜਾ ਆਦਿ ਹਾਜ਼ਰ ਸਨ।

Advertisement

Advertisement
Advertisement