ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਸੀ ਕਰਮੀਆਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ: ਈਟੀਓ

04:26 AM May 10, 2025 IST
featuredImage featuredImage
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 9 ਮਈ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀਆਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਇਨ੍ਹਾ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੀਐਸਪੀਸੀਐੱਲ ਅਤੇ ਪੀਐੱਸਟੀਐੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਇਹ ਭਰੋਸਾ ਦਿੱਤਾ। ਉਨ੍ਹਾਂ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਭਾਗੀ ਤਰੱਕੀਆਂ ਅਤੇ ਸੀਨੀਆਰਤਾ ਸੂਚੀ ਸਬੰਧੀ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ। ਵੈਲਫੇਅਰ ਫੈਡਰੇਸ਼ਨ ਵਲੋਂ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ ਨੇ ਈਟੀਓ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਸਿੰਘ ਕਲਸੀ, ਇੰਜ: ਸੁਖਦੇਵ ਸਿਘ, ਇੰਜ: ਹਰਜਿੰਦਰ ਸਿੰਘ, ਪਾਲ ਸਿੰਘ, ਬਲਕਾਰ ਬਾਗੀ, ਵਿਕਰਾਂਤ ਗਿੱਲ ਤੋਂ ਇਲਾਵਾ ਹੋਰ ਵੀ ਕਰਮਚਾਰੀ ਹਾਜ਼ਰ ਸਨ।

Advertisement

Advertisement