ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ

08:28 AM Sep 13, 2024 IST
ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਸਿਵਲ ਹਸਪਤਾਲ ਦੇ ਬਾਹਰ ਖੱਜਲ-ਖੁਆਰ ਹੋ ਰਹੀ ਮਰੀਜ਼। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 12 ਸਤੰਬਰ
ਆਪਣੀਆਂ ਮੰਗਾਂ ਲਈ ਪਿਛਲੇ ਤਿੰਨ ਦਿਨ ਤੋਂ ਲਗਾਤਾਰ ਕੁੱਝ ਸਮੇਂ ਲਈ ਓਪੀਡੀ ਬੰਦ ਕਰਕੇ ਵਿਰੋਧ ਕਰ ਰਹੇ ਸਰਕਾਰੀ ਡਾਕਟਰਾਂ ਨੇ ਅੱਜ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਪੂਰਾ ਦਿਨ ਬੰਦ ਰੱਖੀਆਂ। ਪੀਸੀਐੱਮਐੱਸ ਐਸੋਸੇਈਸ਼ੇਨ ਦੇ ਝੰਡੇ ਹੇਠ ਡਾਕਟਰਾਂ ਨੇ ਰੋਸ ਮਾਰਚ ਵੀ ਕੱਢਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਸਰਕਾਰੀ ਹਸਪਤਾਲ ਵਿੱਚ ਮਰੀਜ਼ ਪ੍ਰੇਸ਼ਾਨ ਹੁੰਦੇ ਰਹੇ। ਸਿਵਲ ਹਸਪਤਾਲ ਲੁਧਿਆਣਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਮਰੀਜ਼ ਰੋਜ਼ਾਨਾ ਚੈੱਕਐਪ ਲਈ ਆਉਂਦੇ ਹਨ। ਉਨ੍ਹਾਂ ਨੂੰ ਡਾਕਟਰ ਨਾ ਮਿਲਣ ਕਰਨ ਕਾਫ਼ੀ ਖੱਜਲ-ਖੁਆਰੀ ਝੱਲਣੀ ਪਈ। ਇਸ ਦੌਰਾਨ ਕੁੱਝ ਮਰੀਜ਼ਾਂ ਦੀ ਹਸਪਤਾਲ ਦੇ ਸਟਾਫ਼ ਨਾਲ ਬਹਿਸਬਾਜ਼ੀ ਵੀ ਹੋਈ।
ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਡਾਕਟਰਾਂ ਨੇ ਅੱਜ ਸਿਵਲ ਹਸਪਤਾਲ ਦੇ ਓਪੀਡੀ ਕਮਰਿਆਂ ਨੂੰ ਤਾਲੇ ਲਗਾ ਕੇ ਪਰਚੀ ਕਾਉਂਟਰ ਬੰਦ ਰੱਖਿਆ ਜਿਸ ਕਰਕੇ ਪੂਰੇ ਹਸਪਤਾਲ ਵਿੱਚ ਰੋਜ਼ਾਨਾ ਡਾਕਟਰਾਂ ਨੂੰ ਦਿਖਾਉਣ ਆਉਣ ਵਾਲੇ ਸੈਂਕੜੇ ਮਰੀਜ਼ ਸਵੇਰ ਤੋਂ ਹੀ ਪ੍ਰੇਸ਼ਾਨ ਹੁੰਦੇ ਰਹੇ। ਓਪੀਡੀ ਸੇਵਾਵਾਂ ਬੰਦ ਹੋਣ ’ਤੇ ਮਰੀਜ਼ ਜਦੋਂ ਸਵੇਰ ਤੋਂ ਹੀ ਪ੍ਰੇਸ਼ਾਨ ਹੁੰਦੇ ਰਹੇ ਤਾਂ ਕੁੱਝ ਮਰੀਜ਼ ਡਾਕਟਰਾਂ ਨਾਲ ਬਹਿਸ ਕਰਦੇ ਵੀ ਨਜ਼ਰ ਆਏ। ਮਰੀਜ਼ਾਂ ਦਾ ਕਹਿਣਾ ਸੀ ਕਿ ਡਾਕਟਰ ਆਪਣੀਆਂ ਮੰਗਾਂ ਲਈ ਹੜਤਾਲ ਕਰ ਰਹੇ ਹਨ, ਵਧੀਆ ਗੱਲ ਹੈ। ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨ ਵੀ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਡਾਕਟਰਾਂ ਮਰੀਜ਼ਾਂ ਬਾਰੇ ਵੀ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਪੈਸੇ ਨਹੀਂ ਉਹ ਬਾਹਰੋਂ ਇਲਾਜ ਨਹੀਂ ਕਰਵਾ ਸਕਦੇ, ਉਹੀ ਇਸ ਹਸਪਤਾਲ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਮਰੀਜ਼ਾਂ ਦੀਆਂ ਇੰਨ੍ਹਾਂ ਸਮੱਸਿਆਵਾਂ ਨੂੰ ਨਹੀਂ ਸਮਝਦੇ। ਉਧਰ, ਡਾਕਟਰਾਂ ਦਾ ਕਹਿਣਾ ਹੈ ਕਿ ਉਹ ਕਾਫ਼ੀ ਸਮੇਂ ਤੋਂ ਆਪਣੀਆਂ ਮੰਗਾਂ ਲਈ ਹੜਤਾਲ ’ਤੇ ਹਨ। ਪਹਿਲਾਂ ਉਨ੍ਹਾਂ ਨੇ ਅਲਟੀਮੇਟਮ ਦੇ ਕੇ ਕੁੱਝ ਘੰਟਿਆਂ ਲਈ ਓਪੀਡੀ ਸੇਵਾਵਾਂ ਬੰਦ ਕੀਤੀਆਂ ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਹੜਤਾਲ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ। ਉਨ੍ਹਾਂ ਮਜਬੂਰ ਹੋ ਕੇ ਪੂਰੇ ਦਿਨ ਲਈ ਓਪੀਡੀ ਸੇਵਾਵਾਂ ਬੰਦ ਰੱਖ ਕੇ ਵਿਰੋਧ ਕਰਨਾ ਪੈ ਰਿਹਾ ਹੈ।

Advertisement

Advertisement