ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਓਵਰਡੋਜ਼ ਕਾਰਨ ਮੌਤ: ਪ੍ਰਸ਼ਾਸਨ ਨੇ ਪਰਿਵਾਰ ਦੀਆਂ ਮੰਗਾਂ ਮੰਨੀਆਂ

06:16 AM Dec 23, 2024 IST
ਜੋਗਿੰਦਰ ਸਿੰਘ ਮਾਨਮਾਨਸਾ, 22 ਦਸੰਬਰ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਅਣਮਿਥੇ ਸਮੇਂ ਲਈ ਲੱਗਿਆ ਧਰਨਾ ਅੱਜ ਉਸ ਵੇਲੇ ਇੱਕ ਸਮਝੌਤੇ ਤੋਂ ਬਾਅਦ ਸਮਾਪਿਤ ਹੋ ਗਿਆ, ਜਦੋਂ ਡਿਊਟੀ ਮੈਜਿਸਟਰੇਟ ਨੇ ਧਰਨੇ ਵਿੱਚ ਆ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤੇ ਤੋਂ ਬਾਅਦ ਮ੍ਰਿਤਕ ਨੌਜਵਾਨ ਗੁਰਮੀਤ ਸਿੰਘ ਦਾ ਅੱਜ ਸਸਕਾਰ ਕਰ ਦਿੱਤਾ ਗਿਆ।

ਇਸ ਸਮਝੌਤੇ ਵਿੱਚ ਡੀਐੱਸਪੀ ਬੂਟਾ ਸਿੰਘ ਅਤੇ ਪ੍ਰਿਤਪਾਲ ਸਿੰਘ ਵੱਲੋਂ ਰਮਦਿੱਤੇਵਾਲਾ ਚੌਕ ਵਿੱਚ ਦੇਰ ਰਾਤ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਅਫ਼ਸੋਸ ਜ਼ਾਹਿਰ ਕੀਤਾ ਗਿਆ। ਇਸ ਤੋਂ ਇਲਾਵਾ ਜਵਾਹਰਕੇ ਪਿੰਡ ਵਿੱਚ ਜਿੰਨੇ ਵੀ ਨਸ਼ਾ ਤਸ਼ਕਰ ਹਨ, ਉਨ੍ਹਾਂ ਇਸ ਦੀ ਐੱਫਆਈਆਰ ਨੰ:156, ਮਿਤੀ: 19.12.2024 ਵਿੱਚ ਬੀ.ਐਨਐਸ ਦੀ ਧਾਰਾ 105 ਤਹਿਤ ਨਾਮਜ਼ਦ ਕਰ ਦਿੱਤਾ ਗਿਆ ਹੈ।

Advertisement

ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਕਿਸਾਨ ਆਗੂ ਨਿਰਮਲ ਸਿੰਘ ਝੰਡੂਕੇ ਨੇ ਆਖਿਆ ਕਿ ਨਸ਼ਿਆਂ ਸਬੰਧੀ ਸੰਘਰਸ਼ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਤੋਂ ਬਿਨਾਂ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਮਿੰਦਰ ਸਿੰਘ ਝੋਟਾ ਅਤੇ ਨੌਜਵਾਨ ਇਨਕਲਾਬੀ ਸਭਾ ਪੰਜਾਬ ਦੇ ਆਗੂ ਗਗਨਦੀਪ ਸਿਰਸੀਵਾਲਾ ਨੇ ਦੱਸਿਆ ਕਿ ਪੰਜਾਬ ਵਿੱਚ ਹਰ ਰੋਜ਼ ਨਸ਼ਿਆਂ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮਾੜੇ ਸਿਆਸਤਦਾਨਾਂ, ਪੁਲੀਸ ਅਫਸਰਾਂ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਵਿਕ ਰਿਹਾ ਹੈ।

Advertisement