ਔਢਾਂ ਦੇ ਬੱਸ ਅੱਡੇ ਤੋਂ ਮੋਟਰਸਾਈਕਲ ਚੋਰੀ
05:33 AM May 02, 2025 IST
ਪੱਤਰ ਪ੍ਰੇਰਕ
ਕਾਲਾਂਵਾਲੀ, 1 ਮਈ
ਕਸਬਾ ਔਢਾਂ ਦੇ ਬੱਸ ਅੱਡੇ ਤੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋ ਗਿਆ। ਪਿੰਡ ਚਕੇਰੀਆਂ ਵਾਸੀ ਦਵਿੰਦਰ ਸਿੰਘ ਨੇ ਪੁਲੀਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਸਵੇਰੇ ਬੱਸ ਅੱਡੇ ’ਤੇ ਆਪਣਾ ਸਪਲੈਂਡਰ ਪਲੱਸ ਮੋਟਰਸਾਈਕਲ ਖੜ੍ਹਾ ਕੀਤਾ ਸੀ। ਇਸ ਤੋਂ ਬਾਅਦ ਉਹ ਆਪਣੇ ਕੰਮ ਲਈ ਮੰਡੀ ਡੱਬਵਾਲੀ ਚਲਾ ਗਿਆ। ਜਦੋਂ ਉਹ ਸ਼ਾਮ ਨੂੰ ਵਾਪਸ ਆਇਆ ਤਾਂ ਉੱਥੋਂ ਮੋਟਰਸਾਈਕਲ ਗਾਇਬ ਸੀ। ਥਾਣਾ ਔਢਾਂ ਦੇ ਇੰਚਾਰਜ ਅਨਿਲ ਸੋਢੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਇੱਕ ਵਿਅਕਤੀ ਮੋਟਰਸਾਈਕਲ ਚੋਰੀ ਕਰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਚੋਰ ਨੂੰ ਪੁਲੀਸ ਜਲਦੀ ਹੀ ਫੜ ਲਵੇਗੀ।
Advertisement
Advertisement