ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਖ਼ਿਲਾਫ਼ ਅਪਰਾਧਾਂ ’ਚ ਵਾਧੇ ਵਿਰੁੱਧ ਥਾਣਾ ਘੇਰਨ ਦੀ ਚਿਤਾਵਨੀ

06:20 AM May 11, 2025 IST
featuredImage featuredImage
ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਚਾਇਤ ਮੈਂਬਰ ਤੇ ਔਰਤਾਂ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 10 ਮਈ
ਅਮਨ ਕਾਨੂੰਨ ਦਾ ਰਾਜ ਸਥਾਪਤ ਕਰਨ ਦੇ ਦਾਅਵੇ ਕਰਨ ਵਾਲੀ ਆਮ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਜਬਰ ਦੀਆਂ ਸ਼ਿਕਾਰ ਹੋ ਰਹੀਆਂ ਹਨ। ਲੁਟੇਰੇ ਤੇ ਗੁੰਡਾ ਅਨਸਰਾਂ ਵੱਲੋਂ ਰਾਹ ਜਾਂਦੀਆਂ ਔਰਤਾਂ ਨੂੰ ਲੁੱਟਣਾ ਅਤੇ ਥਾਣਾ ਸਿੱਧਵਾਂ ਬੇਟ ਅਧੀਨ ਔਰਤਾਂ ਨੂੰ ਜਾਨੋ ਮਾਰਨ, ਇੱਜ਼ਤ ਨਾਲ ਖਿਲਵਾੜ ਕਰਨ ਦੇ ਕਈ ਮਾਮਲੇ ਪੁਲੀਸ ਦੀ ਨਜ਼ਰ ਵਿੱਚ ਹੋਣ ਦੇ ਬਾਵਜੂਦ ਇਨਸਾਫ਼ ਮੰਗ ਰਹੀਆਂ ਔਰਤਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਥਾਣਾ ਸਿੱਧਵਾਂ ਬੇਟ ਮੁਖੀ ਔਰਤਾਂ ਨੂੰ ਇਨਸਾਫ਼ ਦੇਣ ਵਿੱਚ ਨਾਕਾਮ ਹੈ। ਇਸੇ ਰੋਸ ਵਜੋਂ ਵੱਖ-ਵੱਖ ਜਨਤਕ ਜਥੇਬੰਦੀਆਂ 16 ਮਈ ਨੂੰ ਧਰਨਾ ਦੇਣਗੀਆਂ। ਇਹ ਪ੍ਰਗਟਾਵਾ ਗ੍ਰਾਮ ਪੰਚਾਇਤ ਕੋਟਉਮਰਾ ਦੇ ਸਰਪੰਚ ਹਰਮੇਸ਼ ਸਿੰਘ, ਪੰਚ ਗੁਰਦੇਵ ਕੌਰ, ਪੀੜਤ ਪ੍ਰਕਾਸ਼ ਕੌਰ ਅਤੇ ਨਗਰ ਨਿਵਾਸੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਗੁੰਡਾ ਅਨਸਰਾਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਇਨਸਾਫ਼ ਲਈ ਸੰਘਰਸ਼ ਵਿੱਢਣਾਂ ਉਨ੍ਹਾਂ ਦੀ ਮਜਬੂਰੀ ਹੈ। ਇਸ ਸਬੰਧੀ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਗੋਰਸੀਆ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ ਤੋਂ ਇਲਾਵਾ ਆਰਐੱਮਪੀਆਈ ਦੇ ਤਹਿਸੀਲ ਸਕੱਤਰ ਮਾਸਟਰ ਗੁਰਮੇਲ ਸਿੰਘ ਰੂਮੀ ਨੇ ਕਿਹਾ ਕਿ ਜੰਗ ਨੂੰ ਵੇਖਦਿਆਂ ਉਹ ਨਾ ਚਾਹੁੰਦੇ ਹੋਏ ਵੀ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਨਸ਼ਿਆਂ ਖ਼ਿਲਾਫ਼ 16 ਮਈ ਨੂੰ ਸਿੱਧਵਾਂ ਬੇਟ ਥਾਣੇ ਦਾ ਘਿਰਾਓ ਕਰਨ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਕੱਢੇ ਜਾ ਰਹੇ ਰੋਸ ਮਾਰਚ ਅਤੇ ਧਰਨੇ ਵਿੱਚ ਆਮ ਲੋਕ ਤੇ ਭਰਾਤਰੀ ਜਥੇਬੰਦੀਆਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। 

Advertisement

Advertisement