ਪੱਤਰ ਪ੍ਰੇਰਕਲਹਿਰਾਗਾਗਾ, 28 ਦਸੰਬਰਸਿਟੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਔਰਤ ਨੂੰ ਸੁਲਫੇ ਸਮੇਤ ਕਾਬੂ ਕੀਤਾ ਹੈ। ਸਿਟੀ ਪੁਲੀਸ ਦੇ ਮੁਖੀ ਥਾਣੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਸਿਟੀ ਪੁਲੀਸ ਨੇ ਮਹਿਲਾ ਮੁਲਾਜ਼ਮ ਨਾਲ ਸਥਾਨਕ ਢਹਾ ਬਸਤੀ ਵਾਰਡ 14 ਵਿਚ ਛਾਪੇਮਾਰੀ ਕਰਕੇ ਗੁੱਡੀ ਨੂੰ ਅੱਧਾ ਕਿਲੋ ਨਸ਼ੀਲਾ ਪਦਾਰਥ ਸੁਲਫੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮ ਔਰਤ ਖਿਲਾਫ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਔਰਤ ਕੋਲੋਂ ਨਸ਼ਾ ਤਸਕਰਾਂ ਬਾਰੇ ਪੁੱਛ-ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।