ਔਰਤ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
05:13 AM Jun 13, 2025 IST
ਨਿੱਜੀ ਪੱਤਰ ਪ੍ਰੇਰਕ
ਤਲਵੰਡੀ ਭਾਈ, 12 ਜੂਨ
ਥਾਣਾ ਤਲਵੰਡੀ ਭਾਈ ਦੀ ਪੁਲੀਸ ਨੇ ਇੱਕ ਮਹਿਲਾ ਵੱਲੋਂ ਵਿਆਹ ਉਪਰੰਤ ਯੂਕੇ ਜਾ ਕੇ ਸਹੁਰਾ ਪਰਿਵਾਰ ਨਾਲ ਰਾਬਤਾ ਨਾ ਰੱਖਣ ਦੇ ਦੋਸ਼ ਹੇਠ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ। ਚਰਨਜੀਤ ਕੌਰ ਪਤਨੀ ਬਖ਼ਸ਼ੀਸ਼ ਸਿੰਘ ਵਾਸੀ ਦੋਧੀਆਂ ਵਾਲੀ ਗਲੀ, ਤਲਵੰਡੀ ਭਾਈ ਨੇ ਪੁਲੀਸ ਨੂੰ ਬਿਆਨ ਦਿੱਤਾ ਹੈ ਕਿ 2018 'ਚ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਦਾ ਵਿਆਹ ਪ੍ਰਦੀਪ ਕੌਰ ਨਾਲ ਹੋਇਆ ਸੀ। ਉਨ੍ਹਾਂ 30 ਲੱਖ ਰੁਪਏ ਖ਼ਰਚ ਕੇ 2022 'ਚ ਪ੍ਰਦੀਪ ਕੌਰ ਨੂੰ ਯੂਕੇ ਭੇਜਿਆ ਸੀ ਪਰ ਉੱਥੇ ਜਾ ਕੇ ਉਸ ਨੇ ਉਨ੍ਹਾਂ ਨਾਲ ਰਾਬਤਾ ਖ਼ਤਮ ਕਰ ਦਿੱਤਾ। ਜਾਂਚ ਅਧਿਕਾਰੀ ਲਖਵੀਰ ਸਿੰਘ ਦਾ ਕਹਿਣਾ ਹੈ ਕਿ ਮੁਕੱਦਮਾ ਦਰਜ ਕਰਕੇ ਅੱਗੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਆਖਿਆ ਕਿ ਪੜਤਾਲ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਜਾਂਦੀ ਜਾਵੇਗੀ।
Advertisement
Advertisement