ਔਰਤ ਨਸ਼ੇ ਦੀਆਂ ਗੋਲੀਆਂ ਸਣੇ ਕਾਬੂ
05:28 AM May 28, 2025 IST
ਪੱਤਰ ਪ੍ਰੇਰਕ
Advertisement
ਸਮਾਣਾ, 27 ਮਈ
ਸਮਾਣਾ ਪੁਲੀਸ ਨੇ ਔਰਤ ਨੂੰ 100 ਨਸ਼ੇ ਦੀਆਂ ਗੋਲੀਆਂ ਸਣੇ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਔਰਤ ਦੀ ਪਛਾਣ ਰਾਜਵੰਤ ਕੌਰ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ। ਸਦਰ ਪੁਲੀਸ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਨੇ ਪੁਲੀਸ ਪਾਰਟੀ ਸਣੇ ਪਿੰਡ ਮਿਆਲ ਕਲਾਂ ’ਚ ਗਸ਼ਤ ਦੌਰਾਨ ਮੁਲਜ਼ਮ ਔਰਤ ਵੱਲੋਂ ਨਸ਼ੇ ਦੀਆਂ ਗੋਲੀਆਂ ਵੇਚਣ ਲਈ ਗਾਹਕ ਦਾ ਇੰਤਜ਼ਾਰ ਕਰਨ ਸਬੰਧੀ ਮਿਲੀ ਸੂਚਨਾ ’ਤੇ ਅਨਾਜ ਮੰਡੀ ਪਿੰਡ ਮਿਆਲ ਕਲਾਂ ’ਚ ਰੇਡ ਕਰਕੇ ਮੁਲਜ਼ਮ ਔਰਤ ਨੂੰ 100 ਖੁੱਲ੍ਹੀਆਂ ਨਸ਼ੇ ਗੋਲੀਆਂ ਬਰਾਮਦ ਹੋਣ ’ਤੇ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀ ਅਨੁਸਾਰ ਅਦਾਲਤ ਦੇ ਹੁਕਮਾਂ ’ਤੇ ਔਰਤ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ।
Advertisement
Advertisement