ਔਰਤ ਨਾਜਾਇਜ਼ ਸ਼ਰਾਬ ਸਣੇ ਕਾਬੂ
05:57 AM Jun 01, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਘੱਗਾ, 31 ਮਈ
ਘੱਗਾ ਪੁਲੀਸ ਨੇ ਇੱਕ ਔਰਤ ਨੂੰ ਨਾਜਾਇਜ਼ ਸ਼ਰਾਬ ਦੀਆਂ 21 ਬੋਤਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਬਲਵਿੰਦਰ ਕੁਮਾਰ ਨੇ ਸਮੇਤ ਪੁਲੀਸ ਪਾਰਟੀ ਗਸ਼ਤ ਦੌਰਾਨ ਪਿੰਡ ਬੂਟਾ ਸਿੰਘ ਵਾਲਾ ਤੋਂ ਪਿੰਡ ਦੇਧਨਾ ਨੂੰ ਜਾ ਰਹੇ ਕੱਚੇ ਰਸਤੇ ’ਤੇ ਪੈਦਲ ਜਾਂਦੀ ਇਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਪਾਸੋਂ ਕੇਨੀ ਵਿਚ ਪਾਈਆਂ ਨਾਜਾਇਜ਼ ਸ਼ਰਾਬ ਦੀਆਂ 21 ਬੋਤਲਾਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਪੂਜਾ ਰਾਣੀ ਵਾਸੀ ਪਿੰਡ ਦੇਧਨਾ ਥਾਣਾ ਘੱਗਾ ਵਜੋਂ ਹੋਈ ਹੈ। ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement